ਵਿਦੇਸ਼ ਭੇਜਣ ਦੇ ਨਾਂਅ ’ਤੇ 70 ਲੱਖ ਰੁਪਏ ਦੀ ਠੱਗੀ; English guru ਕੰਪਨੀ ਦਾ ਮਾਲਕ ਗੁਰਿੰਦਰ ਬਾਠ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਮਾਮਲੇ ਵਿਚ ਪਹਿਲਾਂ ਹੀ ਲਵਪ੍ਰੀਤ ਕੌਰ ਅਤੇ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

English guru immigration company owner Gurinder Bath arrested


ਮੋਹਾਲੀ: ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰਨ ਦੇ ਮਾਮਲੇ ਵਿਚ ਮੋਹਾਲੀ ਫੇਜ਼ 11 ਦੀ ਪੁਲਿਸ ਨੇ ਇਕ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਦਿਤੀ ਜਾਣਕਾਰੀ ਮੁਤਾਬਕ ਇੰਗਲਿਸ਼ ਗੁਰੂ ਕੰਪਨੀ ਦੇ ਮਾਲਕ ਗੁਰਿੰਦਰ ਬਾਠ ਨੂੰ 70 ਲੱਖ ਦੀ ਠੱਗੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਭਾਰਤ ਦੇ ਰਵੱਈਏ ਦੀ ਕੀਤੀ ਸ਼ਲਾਘਾ

ਇਸ ਮਾਮਲੇ ਵਿਚ ਪਹਿਲਾਂ ਹੀ ਲਵਪ੍ਰੀਤ ਕੌਰ ਅਤੇ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਮਿਲੀ ਜਾਣਕਾਰੀ ਅਨੁਸਾਰ ਕੰਪਨੀ ਨੇ ਮੋਗਾ ਦੇ ਪਿੰਡ ਮਾਣੂੰਕੇ ਦੀ ਇਕ ਲੜਕੀ ਤੋਂ ਲੱਖਾਂ ਰੁਪਏ ਲੈ ਲਏ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਦੇ ਚਲਦਿਆਂ ਪੀੜਤ ਪ੍ਰਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਫਿਲਹਾਲ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਨੇ 4 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।