ਕਪੂਰਥਲਾ 'ਚ ਨਾਬਾਲਗ ਨਾਲ ਕੁਕਰਮ, ਪਿੰਡ ਦੇ ਹੀ 2 ਨੌਜਵਾਨਾਂ ਨੇ ਦਿਤਾ ਵਾਰਦਾਤ ਨੂੰ ਅੰਜਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਾਬਾਲਗ ਨੂੰ ਰੌਲਾ ਪਾਉਣ 'ਤੇ ਦਿਤੀ ਜਾਨੋਂ ਮਾਰਨ ਦੀ ਧਮਕੀ

photo

 

ਕਪੂਰਥਲਾ: ਕਪੂਰਥਲਾ ਦੇ ਪਿੰਡ ਮੰਡ ਸੰਗੋਜਲਾ ਵਿਚ ਇਕ 17 ਸਾਲਾ ਨਾਬਾਲਗ ਨਾਲਪਿੰਡ ਦੇ ਹੀ ਦੋ ਨੌਜਵਾਨਾਂ ਵੱਲੋਂ ਕੁੱਟਮਾਰ ਕਰਕੇ ਬਲਾਤਕਾਰ ਕੀਤਾ ਗਿਆ। ਪੀੜਤ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਢਿਲਵਾਂ ਪੁਲਿਸ ਨੇ ਸ਼ਿਕਾਇਤ ’ਤੇ ਦੋਵਾਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਨੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਾਵਰਕਾਮ ਦੇ ਜੇਈ ਅਮਰਜੀਤ ਸਿੰਘ ਨੂੰ ਕੀਤਾ ਕਾਬੂ

ਪੀੜਤ ਨੇ ਦੱਸਿਆ ਕਿ ਵੀਰਵਾਰ ਸ਼ਾਮ 7 ਵਜੇ ਉਹ ਰਾਤ ਦਾ ਖਾਣਾ ਖਾਣ ਤੋਂ ਬਾਅਦ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਉਦੋਂ ਪਿੰਡ ਦੇ ਦੋ ਨੌਜਵਾਨ ਬਾਈਕ 'ਤੇ ਆਏ ਅਤੇ ਉਸ ਨੂੰ ਆਪਣੇ ਨਾਲ ਲੈ ਗਏ। ਉਹ ਉਸ ਨੂੰ ਇੱਕ ਮੋਟਰ ’ਤੇ ਲੈ ਗਏ। ਪਹਿਲਾਂ ਉਸ ਨਾਲ ਕੁੱਟਮਾਰ ਕੀਤੀ ਅਤੇ ਫਿਰ ਕੁਕਰਮ ਕੀਤਾ। ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਉਨ੍ਹਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿਤੀਆਂ।

ਇਹ ਵੀ ਪੜ੍ਹੋ: ਤਰਨਤਾਰਨ 'ਚ ਵੱਡੀ ਲਾਰਦਾਤ, ਪੈਟਰੋਲ ਪੰਪ 'ਤੇ 1.60 ਲੱਖ ਦੀ ਲੁੱਟ

ਜਾਂਚ ਅਧਿਕਾਰੀ ਏਐਸਆਈ ਪਰਮਜੀਤ ਸਿੰਘ ਨੇ ਦਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੀੜਤ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਨੌਜਵਾਨ ਦੇ ਗੁਪਤ ਅੰਗ 'ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਹਨ। ਉਸ ਨਾਲ ਗਲਤ ਹਰਕਤ ਹੋਈ ਹੈ ਜਾਂ ਨਹੀਂ, ਇਹ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਜੇਕਰ ਕੋਈ ਵੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।