Punjab Holiday: ਮੰਗਲਵਾਰ ਨੂੰ ਸਕੂਲ-ਕਾਲਜ ਰਹਿਣਗੇ ਬੰਦ, ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ

ਏਜੰਸੀ

ਖ਼ਬਰਾਂ, ਪੰਜਾਬ

Punjab Holiday: ਇਸ ਦੌਰਾਨ ਐੱਸ. ਜੀ. ਪੀ. ਸੀ. ਦੇ ਮੁਲਾਜ਼ਮਾਂ ਵੱਲੋਂ ਪੁਰਬ ਵਾਲੇ ਦਿਨ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਨੱਥ ਪਾਉਣ ਦੀ ਗੱਲ ਰੱਖੀ ਹੈ।

Schools and colleges will remain closed on Tuesday, the administration has announced a holiday

 

Punjab Holiday: ਪੰਜਾਬ ਭਰ ’ਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਮਨਾਇਆ ਜਾਂਦਾ ਹੈ। ਇਸ ਪੁਰਬ ਨੂੰ ਲੈ ਕੇ ਬਟਾਲਾ 'ਚ 10 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ। ਜਿਸ ਚ ਸੁਰੱਖਿਆ ਤੇ ਸ਼ਾਤੀ ਦਾ ਮਾਹੌਲ ਕਾਇਮ ਰੱਖਣ ਸਬੰਧੀ ਕਈ ਫੈਸਲੇ ਲਏ ਗਏ। ਇਸ ਦੌਰਾਨ ਐੱਸ. ਜੀ. ਪੀ. ਸੀ. ਦੇ ਮੁਲਾਜ਼ਮਾਂ ਵੱਲੋਂ ਪੁਰਬ ਵਾਲੇ ਦਿਨ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਨੱਥ ਪਾਉਣ ਦੀ ਗੱਲ ਰੱਖੀ ਹੈ।

ਸਿਵਲ ਪ੍ਰਸ਼ਾਸਨ ਵੱਲੋਂ ਵੀ ਇਸ ਮਸਲੇ 'ਤੇ ਵਿਚਾਰ ਕੀਤਾ ਗਿਆ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਇਸ ਦਿਨ ਜਿੰਨੀਆਂ ਵੀ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਹਨ, ਇਹ 10 ਸਤੰਬਰ ਨੂੰ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਇਸ ਦਿਨ ਬਾਹਰੋਂ ਆਉਣ ਜਾਂ ਸਥਾਨਕ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਖ਼ਾਸ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਵਾਲੇ ਦਿਨ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਕਿਸੇ ਨੂੰ ਵੀ ਮੋਟਰਸਾਈਕਲ ਜਾਂ ਫਿਰ ਟਰੈਕਟਰਾਂ ਉਤੇ ਹੁੱਲੜਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਹੋਏਗੀ, ਜੇ ਕਿਸੇ ਨੇ ਹੁੱਲੜਬਾਜੀ ਕੀਤੀ ਤਾਂ ਕਾਨੂੰਨੀ ਕਾਰਵਾਈ ਹੋਏਗੀ।