ਪਤੀ ਦਾ ਕਾਤਲ ਕਰਨ ਵਾਲੀ ਪਤਨੀ ਤੇ ਪ੍ਰੇਮੀ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਰਾਬ ਵਿੱਚ ਜ਼ਹਿਰੀਲੀ ਵਸਤੂ ਦੇ ਕੇ ਕੀਤਾ ਕਤਲ

Ex-Deputy Prime Minister Devi Lal's Grandson Quits BJP Joins INEL, Joins INEL

ਫ਼ਾਜ਼ਿਲਕਾ: ਫ਼ਾਜ਼ਿਲਕਾ ਦੇ ਪਿੰਡ ਮੁਹਾਰ ਸੋਨਾ ’ਚ ਇਕ ਪਤਨੀ ਨੇ ਅਪਣੇ ਆਸ਼ਕ ਨਾਲ ਮਿਲ ਕੇ ਪਤੀ ਦਾ ਕਤਲ ਕਰਵਾ ਦਿਤਾ ਅਤੇ ਫਿਰ ਉਸ ਦੇ ਅੰਤਮ ਸਸਕਾਰ ਤੋਂ ਬਾਅਦ ਸੱਭ ਦੇ ਸਾਹਮਣੇ ਹੀ ਕਬੂਲ ਕਰ ਲਿਆ ਕਿ ਉਹ ਅਪਣੇ ਆਸ਼ਕ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਤਨੀ ਅਤੇ ਉਸ ਦੇ ਆਸ਼ਕ ਵਿਰੁਧ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਉਪ-ਮੰਡਲ ਦੇ ਸਰਹੱਦੀ ਪਿੰਡ ਮੁਹਾਰ ਸੋਨਾ ’ਚ 3 ਦਿਨ ਪਹਿਲਾਂ ਇਕ ਖੇਤ ’ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ।ਪੁਲਿਸ ਨੇ ਹੁਣ ਪਤਨੀ ਤੇ ਉਸਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 ਦਸਿਆ ਜਾਂਦਾ ਹੈ ਕਿ ਉਸ ਦੀ ਮੌਤ ਨਸ਼ੇ ਨਾਲ ਹੋਈ ਸਮਝ ਕੇ ਅੰਤਮ ਸਸਕਾਰ ਕਰ ਦਿਤਾ ਗਿਆ ਸੀ ਪਰ ਇਸ ਮਾਮਲੇ ’ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਮ੍ਰਿਤਕ ਦੇ ਪਰਵਾਰਕ ਮੈਂਬਰ ਅਤੇ ਪਿੰਡ ਵਾਸੀ ਇੱਕਠੇ ਹੋ ਕੇ ਥਾਣਾ ਸਦਰ ਵਿਖੇ ਪਹੁੰਚੇ ਅਤੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ’ਤੇ ਕਤਲ ਕਰਨ ਦੇ ਦੋਸ਼ ਲਾਏ ਅਤੇ ਕਾਰਵਾਈ ਦੀ ਮੰਗ ਕੀਤੀ।

 ਸਸਕਾਰ ਤੋਂ ਬਾਅਦ ਜਦੋਂ ਪਿੰਡ ਵਾਸੀਆਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਮ੍ਰਿਤਕ ਦੀ ਪਤਨੀ ਨੂੰ ਕਤਲ ਕਰਨ ਵਾਲੇ ਵਿਅਕਤੀ ਵਿਰੁਧ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਪਰ ਮ੍ਰਿਤਕ ਦੀ ਪਤਨੀ ਨੇ ਇਸ ਤੋਂ ਇਨਕਾਰ ਕਰ ਦਿਤਾ। ਪਰਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮ੍ਰਿਤਕ ਦੀ ਪਤਨੀ ਨੇ ਅਪਣੇ ਪ੍ਰੇਮੀ ਨਾਲ ਮਿਲ ਕੇ ਅਪਣੇ ਪਤੀ ਦਾ ਕਤਲ ਕਰਵਾਇਆ ਹੈ। ਮ੍ਰਿਤਕ ਵਿਅਕਤੀ ਦੇ ਤਿੰਨ ਬੱਚੇ ਹਨ।