ਵਿਧਾਇਕ ਰਮਨ ਅਰੋੜਾ ਨੂੰ ਅੰਮ੍ਰਿਤਸਰ ਤੋਂ ਪੁਲਿਸ ਦੇਰ ਰਾਤ ਲੈ ਕੇ ਆਈ ਵਾਪਸ
ਵਿਧਾਇਕ ਰਮਨ ਅਰੋੜਾ ਦੀ ਸਿਹਤ ਰਿਪੋਰਟ ਲਈ ਅਦਾਲਤ ਵਿੱਚ ਅਪੀਲ ਦਾਇਰ: ਐਡਵੋਕੇਟ ਮੁਖਤਿਆਰ ਮੁਹੰਮਦ
ਜਲੰਧਰ: ਜਲੰਧਰ: ਜਲੰਧਰ ਦੇ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਜਬਰਨ ਵਸੂਲੀ ਦੇ ਮਾਮਲੇ ’ਚ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਦੇ ਵਕੀਲ ਮੁਖਤਿਆਰ ਮੁਹੰਮਦ ਨੇ ਦੱਸਿਆ ਕਿ ਉਸਨੂੰ ਕੱਲ੍ਹ ਰਾਤ ਦਿਲ ਦੀ ਸਮੱਸਿਆ ਹੋਈ ਸੀ, ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਡਾਕਟਰ ਨੇ ਉਸ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਐਡਵੋਕੇਟ ਨੇ ਆਰੋਪ ਲਗਾਇਆ ਕਿ ਉਸ ਨੂੰ ਬਿਨਾਂ ਇਲਾਜ ਦੇ ਦੇਰ ਰਾਤ ਜਲੰਧਰ ਕੈਂਟ ਦੇ ਥਾਣੇ ਵਾਪਸ ਲਿਆਂਦਾ ਗਿਆ। ਐਡਵੋਕੇਟ ਮੁਖਤਿਆਰ ਮੁਹੰਮਦ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਦੀ ਸਿਹਤ ਖਰਾਬ ਹੈ ਅਤੇ ਉਹ ਉਸ ਦੀ ਸਿਹਤ ਦੇ ਸਹੀ ਇਲਾਜ ਦੀ ਮੰਗ ਕਰਦਾ ਹੈ।
ਜ਼ਿਕਰਯੋਗ ਹੈ ਕਿ ਜੇਲ੍ਹ ’ਚ ਬੰਦ ਵਿਧਾਇਕ ਰਮਨ ਅਰੋੜਾ ਨੂੰ 3 ਸਤੰਬਰ ਨੂੰ ਪੰਜਾਬ-ਹਰਿਆਣਾ ਹਾਈ ਕੋਰ ਤੋਂ ਇਕ ਮਾਮਲੇ ’ਚ ਜ਼ਮਾਨਤ ਮਿਲੀ ਸੀ ਪਰ ਉਨ੍ਹਾਂ ਦੇ ਜੇਲ੍ਹ ਦੇ ਬਾਹਰ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਖਿਲਾਫ਼ ਪੁਲਿਸ ਵੱਲੋਂ ਜਬਰਨ ਵਸੂਲੀ ਦਾ ਮਾਮਲਾ ਦਰਜ ਕੀਤਾ ਗਿਆ ਅਤੇ ਉਹ ਜ਼ਮਾਨਤ ਮਿਲਣ ਤੋਂ ਬਾਅਦ ਵੀ ਨਵਾਂ ਮਾਮਲਾ ਦਰਜ ਹੋਣ ਕਾਰਨ ਜੇਲ੍ਹ ਤੋਂ ਬਾਹਰ ਨਹੀਂ ਆ ਸਕਿਆ।