ਜਲੰਧਰ 'ਚ ਹੋਵੇਗੀ 14 ਅਕਤੂਬਰ ਤੋਂ ਗਲੋਬਲ ਕਬੱਡੀ ਲੀਗ ਦੀ ਸ਼ੁਰੂਆਤ: ਰਾਣਾ ਸੋਢੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ 14 ਅਕਤੂਬਰ ਤੋਂ 3 ਨਵੰਬਰ ਤੱਕ ਗਲੋਬਲ ਕਬੱਡੀ ਲੀਗ ਕਰਵਾਈ ਜਾ ਰਹੀ ਜਿਸ ਦਾ ਉਦਘਾਟਨ ਜਲੰਧਰ ਦੇ ਬਰਲਟਨ ਪਾਰਕ ਸਥਿਤ...

Jalandhar to kick off the global Kabaddi League from October 14: Rana Sodhi

ਚੰਡੀਗੜ੍ਹ  (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵੱਲੋਂ 14 ਅਕਤੂਬਰ ਤੋਂ 3 ਨਵੰਬਰ ਤੱਕ ਗਲੋਬਲ ਕਬੱਡੀ ਲੀਗ ਕਰਵਾਈ ਜਾ ਰਹੀ ਜਿਸ ਦਾ ਉਦਘਾਟਨ ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 14 ਅਕਤੂਬਰ ਨੂੰ ਹੋਵੇਗਾ। ਪ੍ਰਾਈਵੇਟ ਸਪਾਂਸਰ ਟੁੱਟ ਬ੍ਰਦਰਜ਼ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਲੀਗ ਦੇ ਮੈਚ ਜਲੰਧਰ, ਲੁਧਿਆਣਾ ਤੇ ਮੁਹਾਲੀ ਵਿਖੇ ਕਰਵਾਏ ਜਾਣਗੇ ਅਤੇ 3 ਨਵੰਬਰ ਨੂੰ ਮੁਹਾਲੀ ਦੇ ਫੇਜ਼ 9 ਸਥਿਤ ਹਾਕੀ ਸਟੇਡੀਅਮ ਵਿਖੇ ਫਾਈਨਲ ਤੇ ਸਮਾਪਤੀ ਸਮਾਰੋਹ ਹੋਵੇਗਾ ਜਿਸ ਦੇ ਮੁੱਖ ਮਹਿਮਾਨ ਕੈਪਟਨ ਅਮਰਿੰਦਰ ਸਿੰਘ ਹੋਣਗੇ। ਇਹ ਖੁਲਾਸਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਲੀਗ ਦੇ ਪ੍ਰਬੰਧਾਂ ਲਈ ਰੱਖੀ ਸਮੀਖਿਆ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕੀਤੀ।

Related Stories