ਵਿਜੀਲੈਂਸ ਵਲੋਂ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ...

Vigilance Bureau Punjab

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਸਬਾ ਭੀਖੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ  ਫੂਡ ਇੰਸਪੈਕਟਰ ਮਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਠੇਕੇਦਾਰ ਭਰਭੂਰ ਸਿੰਘ, ਵਾਸੀ ਭੀਖੀ ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਫੂਡ ਇੰਸਪੈਕਟਰ ਵਲੋਂ ਉਸ ਦੇ ਢੋਆ-ਢੁਆਈ ਦੇ ਬਿੱਲਾਂ ਦੀ ਅਦਾਇਗੀ ਕਰਨ ਬਦਲੇ 5000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 4,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਫੂਡ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ  ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।