ਲਾਡੋਵਾਲ ਟੋਲ ਪਲਾਜ਼ਾ ‘ਤੇ ਵਾਪਰਿਆ ਹਾਦਸਾ

ਏਜੰਸੀ

ਖ਼ਬਰਾਂ, ਪੰਜਾਬ

ਸਕਾਰਪਿਓ ਗੱਡੀ ਨੂੰ ਲੱਗੀ ਭਿਆਨਕ ਅੱਗ

Accident in ludhiana

ਲੁਧਿਆਣਾ: ਸੁਰਖੀਆਂ ‘ਚ ਰਹਿਣ ਵਾਲੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਉਸ ਸਮੇਂ ਹਫੜਾ ਦਫੜੀ ਮਚ ਗਈ। ਜਦੋਂ ਇਕ ਸਕਾਰਪਿਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਕਾਰ ‘ਚ ਸਵਾਰ 7 ਸਵਾਰੀਆਂ ਨੇ ਭੱਜ ਭੱਜ ਗੱਡੀ ‘ਚੋਂ ਨਿਕਲ ਆਪਣੀਆਂ ਜਾਨਾਂ ਬਚਾਇਆ। ਦੱਸ ਦਈਏ ਕਿ ਅੱਗ ਇੰਨੀ ਭਿਆਨਕ ਸੀ ਕਿ ਵੇਖਦਿਆਂ ਹੀ ਵੇਖਦਿਆਂ ਗੱਡੀ ਪੂਰੀ ਤਰ੍ਹਾਂ ਦੇ ਨਾਲ ਸੜ੍ਹ ਕੇ ਸੁਆਹ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਜਾਣਕਾਰੀ ਅਨੁਸਾਰ ਗੱਡੀ ‘ਚ 4 ਔਰਤਾਂ, 1 ਬੱਚੀ ਅਤੇ 2 ਵਿਅਕਤੀ ਸਵਾਰ ਸਨ, ਜਿਨ੍ਹਾਂ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਉਧਰ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਟ ਨੂੰ ਅੱਗ 'ਤੇ ਕਾਬੂ ਪਾਉਣ 'ਚ ਚਾਰ ਘੰਟਿਆਂ ਦਾ ਸਮਾਂ ਲੱਗਾ, ਜਿਸ ਕਾਰਨ ਗੱਡੀ ਸੜ ਕੇ ਸੁਆਹ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਕਈ ਹਾਦਸੇ ਹੋ ਚੁੱਕੇ ਹਨ।

ਪਿਛਲੇ ਕੁੱਝ ਦਿਨਾਂ ਵਿਚ ਲੁਧਿਆਣੇ ਵਿਖੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਬਲੈਨੋ ਕਾਰ ਸੜਕ 'ਤੇ ਖੜੇ ਕੈਂਟਰ ਨਾਲ ਟਕਰਾਅ ਗਈ। ਹਾਦਸੇ ਵਿਚ ਜਲੰਧਰ ਦੇ ਕਾਰ ਚਾਲਕ ਸ਼ਰਦ ਗੋਇਲ ਦੀ ਮੌਤ ਹੋ ਗਈ। ਪੁਲਿਸ ਨੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਦੀਪ ਨਗਰ ਦਾ ਵਾਸੀ ਸ਼ਰਦ ਗੋਇਲ ਲੁਧਿਆਣਾ ਦੇ ਫੋਕਲ ਪੁਆਇੰਟ 'ਚ ਐੱਸਕੇ ਬਾਈਕਸ ਪ੍ਰਰਾਈਵੇਟ ਲਿਮਟਿਡ 'ਚ ਸੇਲਜ਼ ਮੈਨੇਜਰ ਸੀ।

ਉਹ ਰੋਜ਼ ਵਾਂਗ ਜਲੰਧਰ ਤੋਂ ਲੁਧਿਆਣੇ ਆਉਂਦਾ-ਜਾਂਦਾ ਸੀ। ਮੰਗਲਵਾਰ ਸਵੇਰੇ ਉਹ ਘਰੋਂ ਕੰਮ ਲਈ ਗਿਆ। ਜਿਵੇਂ ਹੀ ਉਸ ਨੇ ਲਾਡੋਵਾਲ ਟੋਲ ਪਲਾਜ਼ਾ ਪਾਰ ਕੀਤਾ ਤਾਂ ਕਾਦੀਆਂ ਨੇੜੇ ਸੜਕ ਕੰਢੇ ਖੜ੍ਹੇ ਕੈਂਟਰ ਦੇ ਪਿੱਛੇ ਉਸ ਦੀ ਕਾਰ ਟਕਰਾਅ ਗਈ। ਹਾਦਸੇ 'ਚ ਸ਼ਰਦ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਰਾਈਵਰ ਸਾਈਡ ਤੋਂ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਹਾਦਸੇ ਵਿਚ ਕੈਂਟਰ ਦਾ ਟਾਇਲ ਬਦਲ ਰਹੇ ਮੋਹਨ ਲਾਲ ਅਤੇ ਸੰਤੋਸ਼ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਉਥੇ ਆਸ-ਪਾਸ ਲੋਕ ਇਕੱਠੇ ਹੋ ਗਏ। ਫਿਰ ਜ਼ਖਮੀ ਸ਼ਰਦ ਨੂੰ ਕਾਰ 'ਚੋਂ ਬਾਹਰ ਕੱਢ ਕੇ ਡੀਐੱਮਸੀ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।