ਅੰਮ੍ਰਿਤਸਰ ਦੁਸਹਿਰਾ ਰੇਲ ਹਾਦਸੇ ਦੇ ਪੀੜਤਾਂ ਨੇ ਲਗਾਇਆ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ’ਤੇ ਲਾਇਆ ਝੂਠੇ ਲਾਰੇ ਲਾਉਣ ਦਾ ਇਲਜ਼ਾਮ

Amritsar Dussehra rail accident victims protest

ਅੰਮ੍ਰਿਤਸਰ: ਦੁਸਹਿਰੇ ਦੇ ਤਿਓਹਾਰ ਨੇ ਇਕ ਵਾਰ ਫਿਰ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦੇ ਜ਼ਖ਼ਮਾਂ ਨੂੰ ਤਾਜ਼ਾ ਕਰ ਦਿੱਤਾ ਹੈ ਕਿਉਂਕਿ ਇਕ ਸਾਲ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਇਨ੍ਹਾਂ ਲੋਕਾਂ ਨੂੰ ਅਜੇ ਤਕ ਵੀ ਇਨਸਾਫ਼ ਨਹੀਂ ਮਿਲ ਸਕਿਆ।  ਅੱਜ ਫਿਰ ਇਨ੍ਹਾਂ ਪੀੜਤਾਂ ਨੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਧਰਨਾ ਦਿੱਤਾ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ। ਪੀੜਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਪਿਛਲੇ ਇਕ ਸਾਲ ਤੋਂ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ, ਸਰਕਾਰ ਅਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ।  

ਇਸ ਮੌਕੇ ਪੀੜਤ ਲੋਕਾਂ ਨੇ ਜਿੱਥੇ ਭਰੇ ਮਨ ਨਾਲ ਹਾਦਸੇ ਵਿਚ ਮਰਨ ਵਾਲੇ ਅਪਣੇ ਸਕੇ ਸਬੰਧੀਆਂ ਨੂੰ ਯਾਦ ਕੀਤਾ, ਉਥੇ ਹੀ ਨਵਜੋਤ ਸਿੱਧੂ ਸਮੇਤ ਕਾਂਗਰਸ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਮੌਕੇ ਪਿਛਲੇ ਸਾਲ ਦੇ ਹਾਦਸੇ ਤੋਂ ਸਬਕ ਲੈਂਦਿਆਂ ਰੇਲਵੇ ਟ੍ਰੈਕ ’ਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।  ਭਾਵੇਂ ਕਿ ਪੁਲਿਸ ਨੇ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਵੀ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਸਰਕਾਰ ਵਿਰੁੱਧ ਅਪਣਾ ਪ੍ਰਦਰਸ਼ਨ ਜਾਰੀ ਰੱਖਿਆ।

ਦੱਸ ਦਈਏ ਕਿ ਪਿਛਲੇ ਸਾਲ 19 ਅਕਤੂਬਰ ਨੂੰ ਦੁਸਹਿਰੇ ਵਾਲੇ ਰਾਵਣ ਦਹਿਨ ਦੇਖ ਰਹੇ ਲੋਕਾਂ ’ਤੇ ਟ੍ਰੇਨ ਚੜ੍ਹ ਗਈ ਸੀ, ਜਿਸ ਕਾਰਨ 70 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਹਾਦਸੇ ਦੇ ਪੀੜਤਾਂ ਨੂੰ ਅਜੇ ਤਕ ਵੀ ਇਨਸਾਫ਼ ਨਹੀਂ ਮਿਲ ਸਕਿਆ, ਜਿਸ ਕਾਰਨ ਇਨ੍ਹਾਂ ਨੂੰ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਦੇਖਣਾ ਹੋਵੇਗਾ ਕਿ ਹੁਣ ਪੰਜਾਬ ਸਰਕਾਰ ਇਨ੍ਹਾਂ ਪੀੜਤਾਂ ਦੀ ਬਾਂਹ ਫੜਦੀ ਐ ਜਾਂ ਨਹੀਂ?

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।