ਪੰਜਾਬ ’ਚ 24 ਘੰਟਿਆਂ ਦੌਰਾਨ ਕਰੋਨਾ ਨੇ ਲਈਆਂ 37 ਹੋਰ ਜਾਨਾਂ, 882 ਨਵੇਂ ਮਾਮਲੇ ਆਏ ਸਾਹਮਣੇ
ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 1 ਲੱਖ 20 ਹਜ਼ਾਰ 860 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਦਾ ਦੱਸਣਾ ਹੈ ਕਿ ਲੰਘੇ ਇੱਕ ਦਿਨ ਦੌਰਾਨ 29,216 ਸੈਂਪਲ ਲਏ ਗਏ।
corona cases
ਚੰਡੀਗੜ੍ਹ - ਪੰਜਾਬ ਵਿੱਚ ਕਰੋਨਾ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤੇ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨਾਲ 33 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 882 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ 3712 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 1 ਲੱਖ 20 ਹਜ਼ਾਰ 860 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਦਾ ਦੱਸਣਾ ਹੈ ਕਿ ਲੰਘੇ ਇੱਕ ਦਿਨ ਦੌਰਾਨ 29,216 ਸੈਂਪਲ ਲਏ ਗਏ।