ਦੇਵੀਦਾਸਪੁਰਾ ਰੇਲ ਮਾਰਗ 'ਤੇ 15 ਵੇਂ ਦਿਨ ਧਰਨਾ-ਕਿਸਾਨਾਂ ਨੇ ਕਾਲੇ ਚੋਲੇ ਪਾ ਕੇ ਮਨਾਇਆ 'ਕਾਲਾ ਦਿਨ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ 'ਤੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਛੱਡਣ ਤੇ ਪਾਣੀ ਦੀਆਂ ਬੁਛਾਰਾਂ ਕਰਨ ਦੀ ਸਖ਼ਤ ਨਿਖੇਧੀ ਕੀਤੀ।

farmer protest

Farmer Protest

ਜੰਡਿਆਲਾ ਗੁਰੂ- ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਧਰਨੇ ਲਗਾਤਾਰ ਜਾਰੀ ਹਨ।  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ 15ਵੇਂ ਦਿਨ ਵੀ ਧਰਨਾ ਲਗਾ ਕੇ ਬੈਠੇ ਹਨ।  ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਨੇ ਹਰਿਆਣਾ 'ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਛੱਡਣ ਤੇ ਪਾਣੀ ਦੀਆਂ ਬੁਛਾਰਾਂ ਕਰਨ ਦੀ ਸਖ਼ਤ ਨਿਖੇਧੀ ਕੀਤੀ। ਇਸ ਦੌਰਾਨ ਅੱਜ ਕਾਲੇ ਚੋਲੇ ਪਾ ਕੇ 'ਕਾਲਾ ਦਿਨ' ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।