ਟੋਲ ਫਰੀ’ ਹੋਇਆ ਪੰਜਾਬ, ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਾ ਧਰਨਾ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਆਦਾਤਰ ਟੋਲ ਪਲਾਜ਼ਿਆਂ ’ਤੇ ਗੱਡੀਆਂ ਨੂੰ ਫੀਸ ਨਹੀਂ ਦੇਣੀ ਪੈ ਰਹੀ ਜਿਸ ਨਾਲ ਲੱਖਾਂ ਦਾ ਨੁਕਸਾਨ ਹੋ ਰਿਹਾ ਹੈ। 

toll free ‘due to agricultural laws

ਚੰਡੀਗੜ੍ਹ - ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਲਗਾਤਾਰ  ਜਾਰੀ ਹੈ।  ਇਸ ਦੌਰਾਨ ਕਿਸਾਨਾਂ ਨੇ ਥਾਂ ਥਾਂ ਤੇ ਸੜਕਾਂ ਜਾਮ ਕੀਤੀਆਂ ਹਨ ਤੇ ਆਪਣੇ ਹੱਕਾਂ ਲਈ ਲੜ ਰਹੇ ਹਨ।  ਹੁਣ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਟੋਲ ਲਾਜ਼ਿਆਂ ’ਤੇ ਵੀ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ।  ਜ਼ਿਲ੍ਹੇ ਵਾਇਸ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਲਗਾਤਾਰ ਦੂਜੇ ਦਿਨ ਜਾਰੀ ਹੈ। ਪਟਿਆਲਾ ਦੇ ਰਾਜਪੁਰਾ ਵਿਚ ਵੀ ਕਿਸਾਨ ਟੋਲ ਪਲਾਜ਼ਾ ’ਤੇ ਡਟੇ ਹੋਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ, ਬਰਨਾਲਾ ਵਿਚ ਵੀ ਕਿਸਾਨ ਟੋਲ ਪਲਾਜ਼ਿਆਂ ’ਤੇ ਧਰਨਾ ਦੇ ਰਹੇ ਹਨ।