ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ 'ਚ 'ਆਪ' ਜਾਵੇਗੀ ਹਾਈਕੋਰਟ- ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ 'ਚ ਕੋਈ ਰੁਕਾਵਟ ਪੈਦਾ ਨਾ ਹੋਵੇ।

AAP leader Harpal Cheema

ਚੰਡੀਗੜ੍ਹ- ਪੰਜਾਬ ਦੇ ਸਮਾਜਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਦੀ ਚੀਫ਼ ਸੈਕਟਰੀ ਵਿੰਨੀ ਮਹਾਜਨ ਦੀ ਨਿਗਰਾਨੀ ਹੇਠ ਗਠਿਤ ਕਮੇਟੀ ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਇਸ ਵਿਰੋਧ ਤਹਿਤ ਅੱਜ ਆਪ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਦੀ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਵੱਲੋਂ ਅਗਵਾਈ ਕੀਤੀ ਗਈ।

ਚੀਮਾ ਨੇ ਕਿਹਾ ਕਿ ਅਸੀਂ ਇਸ ਮਾਮਲੇ 'ਚ ਹਾਈਕੋਰਟ ਦਾ ਦਰਵਾਜ਼ਾ ਖੜਕਾਵਾਂਗੇ, ਜਿਸ ਨੂੰ ਲੈ ਕੇ ਪਟੀਸ਼ਨ ਤਿਆਰ ਕੀਤੀ ਜਾ ਰਹੀ ਹੈ ਅਤੇ ਉਹ ਮੰਗ ਕਰਦੇ ਹਨ ਕਿ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ 'ਚ ਕੋਈ ਰੁਕਾਵਟ ਪੈਦਾ ਨਾ ਹੋਵੇ। 

ਸਰਕਾਰ ਨੇ ਕਿਹਾ ਸੀ ਕਿ ਪੈਸਾ ਰਿਕਵਰ ਕੀਤਾ ਜਾਵੇਗਾ ਪਰ ਅੱਜ ਤੱਕ ਨਾ ਤਾਂ ਕੋਈ ਆਡਿਟ ਸਾਹਮਣੇ ਆਇਆ ਅਤੇ ਨਾ ਹੀ ਪੈਸਾ ਵਾਪਸ ਲਿਆ ਗਿਆ, ਬਲਕਿ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਦੱਸ ਦਈਏ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਇਹ ਇਲਜ਼ਾਮ ਤਤਕਾਲੀ ਮੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਲਾਏ ਸਨ।  ਇਸ ਅਧਿਕਾਰੀ ਨੇ ਕਿਹਾ ਕਿ 64 ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ, ਜਿਸ ਤੋਂ ਬਾਅਦ ਧਰਮਸੋਤ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੀਫ਼ ਸੈਕਟਰੀ ਵਿਨੀ ਮਹਾਜਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ। ਜਾਂਚ ਦੌਰਾਨ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਿਦੋਰਸ਼ ਪਾਇਆ ਗਿਆ।