ਪਰਾਲੀ ਦੇ ਨਿਪਟਾਰੇ ਲਈ ਡੀ.ਸੀ. ਦਾ ਅਨੋਖਾ ਉਪਰਾਲਾ, ਪਰਾਲੀ ਨੂੰ ਅੱਗ ਨਾ ਲਗਾਉਣ ਦਾ ਦਿਤਾ ਸੁਨੇਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤਾਂ ‘ਚ ਜਾ ਕੇ ਸੁਪਰ ਸੀਡਰ ਬਾਰੇ ਦਿਤੀ ਜਾਣਕਾਰੀ

Stubble disposal

ਸੰਗਰੂਰ : ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੇ ਨਿਪਟਾਰੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰਾਂ ਵਲੋਂ ਅਨੇਕਾਂ ਵਾਅਦੇ ਕੀਤੇ ਜਾਂਦੇ ਹਨ ਪਰ ਜਾਗਰੂਕਤਾ ਦੀ ਘਾਟ ਕਾਰਨ ਅੱਜ ਵੀ ਵੱਡੀ ਗਿਣਤੀ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ। ਹੁਣ ਉਚ ਅਦਾਲਤ ਵਲੋਂ ਇਸ ਮਾਮਲੇ ‘ਚ ਸਖ਼ਤ ਰੁਖ ਅਪਨਾਉਣ ਬਾਅਦ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਲੱਗੇ ਹਨ। ਜ਼ਿਲ੍ਹਾ ਸੰਗਰੂਰ ਦੇ ਡੀ.ਸੀ. ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਨੋਖਾ ਢੰਗ ਅਪਨਾਇਆ ਗਿਆ ਹੈ। ਡਿਪਟੀ ਕਮਿਸ਼ਨਰ ਰਾਮਵੀਰ ਨੇ ਅੱਜ ਖ਼ੁਦ ਖੇਤਾਂ ’ਚ ਜਾ ਕੇ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਸੁਪਰ ਸੀਡਰ ਬਾਰੇ ’ਚ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ  ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸੁਪਰ ਸੀਡਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਕਿਸਾਨ ਨੇ ਸਿੱਧੀ ਬਿਜਾਈ ਕੀਤੀ ਸੀ, ਉਨ੍ਹਾਂ ਨੂੰ ਮੁਨਾਫਾ ਹੋਇਆ ਹੈ ਅਤੇ ਕਿਸੇ ਤਰ੍ਹਾਂ ਦਾ ਕੋਈ ਘਾਟਾ ਨਹੀਂ ਪਇਆ। ਪੂਰੇ ਪੰਜਾਬ ’ਚ ਸੰਗਰੂਰ ਜ਼ਿਲ੍ਹਾ ਇਕ ਅਜਿਹਾ ਜ਼ਿਲ੍ਹਾ ਹੈ ਜੋ ਪੂਰੇ ਪੰਜਾਬ ’ਚ ਜੀਰੀ ਅਤੇ ਕਣਕ ਦੀ ਫਸਲ ’ਚ ਪਹਿਲੇ ਨੰਬਰ ’ਤੇ ਆਉਂਦਾ ਹੈ।

ਡਿਪਟੀ ਕਮਿਸ਼ਨਰ ਰਾਮਵੀਰ ਕਿਸਾਨਾਂ ਨੂੰ ਕਹਿਣਾ ਚਾਹੁੰਦੇ ਹਨ ਕਿ ਉਹ ਹੈਪੀ ਸੀਡਰ ਅਤੇ ਸੁਪਰ ਸੀਡਰ ਦੀ ਵੱਧ ਤੋਂ ਵੱਧ ਵਰਤੋਂ ਕਰਨ। ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮਸ਼ੀਨਰੀ ਲੈਣ ’ਚ ਸਮੱਸਿਆ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ ਜਾਂ ਫਿਰ ਸਿੱਧਾ ਮੇਰੇ ਕੋਲ ਆ ਕੇ ਸਮੱਸਿਆ ਸਾਂਝੀ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹਾਂ। ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਨੂੰ ਅੱਗ ਲਗਾਈ ਤਾਂ ਜੋ ਸੁਪਰੀਮ ਕੋਰਟ ਦੇ ਆਰਡਰ ਹਨ, ਉਸ ਦੇ ਤਹਿਤ ਕਿਸਾਨ ’ਤੇ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।