image
ਹੁਸ਼ਿਆਰਪੁਰ/ਊਨਾ, 7 ਅਕਤੂਬਰ (ਅਸ਼ਵਨੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਹਿਲੇ ਨਵਰਾਤਰੇ ਮੌਕੇ ਮਾਤਾ ਚਿੰਤਪੁਰਨੀ ਮੰਦਰ ਵਿਚ ਮੱਥਾ ਟੇਕਿਆ ਤੇ ਕਿਸਾਨੀ ਸੰਘਰਸ਼ ਦੀ ਜਿੱਤ ਦੇ ਨਾਲ ਨਾਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਅਰਦਾਸ ਕੀਤੀ। ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ, ਨੇ ਕੰਜਕਾਂ ਵੀ ਪੁੱਜੀਆਂ। ਸਰਦਾਰ ਬਾਦਲ ਨੇ ਇਸ ਮੌਕੇ ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਣ ਆਏ ਸ਼ਰਧਾਲੂਆਂ ਨਾਲ ਵੀ ਗੱਲਬਾਤ ਕੀਤੀ ਤੇ ਮੰਦਰ ਨੇੜਲੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਪਹਿਲੇ ਨਵਰਾਤਰੇ ਮੌਕੇ ਮਾਂ ਚਿੰਤਪੂਰਨੀ ਦਾ ਅਸ਼ੀਰਵਾਦ ਹੀ ਉਨ੍ਹਾਂ ਲਈ ਸੱਭ ਤੋਂ ਵੱਡਾ ਸਨਮਾਨ ਹੈ।