ਬਟਾਲਾ ’ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਜ਼ਬਰਦਸਤ ਫਾਇਰਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੂਰੇ ਪਿੰਡ ਨੂੰ ਪਾਇਆ ਘੇਰਾ

photo

 

ਬਟਾਲਾ: ਪੰਜਾਬ ਵਿੱਚ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਪੰਜਾਬ ਸਰਕਾਰ ਅਤੇ ਪੁਲਿਸ ਦੀਆਂ ਟੀਮਾਂ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਇਸ ਦੇ ਨਾਲ ਹੀ ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਪੰਜਾਬ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ ਚੱਲ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਏ ਕੈਟਾਗਰੀ ਦਾ ਗੈਂਗਸਟਰ ਬਬਲੂ ਬਟਾਲਾ ਦੇ ਪਿੰਡ ਕੋਟਲਾ ਬੋਜਾ ਵਿੱਚ ਇੱਕ ਘਰ ਵਿੱਚ ਲੁਕਿਆ ਹੋਇਆ ਹੈ। ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਗੈਂਗਸਟਰ ਨੂੰ ਕਾਬੂ ਕਰਨ ਲਈ ਪਿੰਡ ਨੂੰ ਘੇਰ ਲਿਆ। ਗੈਂਗਸਟਰ ਨੇ ਪੁਲਿਸ ’ਤੇ ਗੋਲ਼ੀ ਚਲਾ ਦਿੱਤੀ, ਇਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿਚ ਫਾਇਰਿੰਗ ਕੀਤੀ। ਖ਼ਬਰ ਲਿਖੇ ਜਾਣ ਤੱਕ ਦੋਵੇਂ ਪਾਸਿਓਂ ਲਗਾਤਾਰ ਗੋਲ਼ੀਬਾਰੀ ਜਾਰੀ ਸੀ। 

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਕਮਾਦ ਵਿਚ ਲੁਕਿਆ ਹੋਇਆ ਹੈ ਤੇ ਪੁਲਿਸ ’ਤੇ ਰੁਕ ਰੁਕ ਕੇ ਗੋਲ਼ੀ ਚਲਾ ਰਿਹਾ ਹੈ। ਫਿਲਹਾਲ ਪੁਲਿਸ ਨੇ ਗੈਂਗਸਟਰ ਨੂੰ ਚਾਰੇ ਪਾਸਿਓਂ ਘੇਰਾ ਪਾ ਲਿਆ ਹੈ। ਪੁਲਿਸ ਵਲੋਂ ਗੈਂਗਸਟਰ ਨੂੰ ਆਤਮਸਮਰਪਣ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ।