ਪੰਜਾਬ ਦੇ ਹਾਲਾਤ ਬਾਰੇ ਰਵਨੀਤ ਬਿੱਟੂ ਦਾ ਟਵੀਟ, ਕਿਹਾ-  ਪੰਜਾਬ ਬਣਿਆ ਗੈਂਗਲੈਂਡ, ਲੋਕ ਅਸੁਰੱਖਿਅਤ 

ਏਜੰਸੀ

ਖ਼ਬਰਾਂ, ਪੰਜਾਬ

ਜੇਕਰ ਪਿਛਲੇ 6 ਮਹੀਨਿਆਂ ਦੀ ਗੱਲ ਕਰੀਏ ਤਾਂ ਅਪਰਾਧ ਅਤੇ ਕਤਲਾਂ ਦਾ ਗ੍ਰਾਫ ਕਾਫੀ ਵਧ ਗਿਆ ਹੈ।

Ravneet Bittu

 

ਚੰਡੀਗੜ੍ਹ - ਸਾਂਸਦ ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰਕੇ ਪੰਜਾਬ ਦੇ ਵਿਗੜਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਗੈਂਗਲੈਂਡ ਬਣਾ ਦਿੱਤਾ ਹੈ। ਪੰਜਾਬ ਦੇ ਲੋਕ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਨਸ਼ਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਗੋਲੀਬਾਰੀ ਦੇ ਮਾਮਲੇ ਵੀ ਵੱਧ ਰਹੇ ਹਨ। ਜੇਕਰ ਪਿਛਲੇ 6 ਮਹੀਨਿਆਂ ਦੀ ਗੱਲ ਕਰੀਏ ਤਾਂ ਅਪਰਾਧ ਅਤੇ ਕਤਲਾਂ ਦਾ ਗ੍ਰਾਫ ਕਾਫੀ ਵਧ ਗਿਆ ਹੈ।

ਰਵਨੀਤ ਬਿੱਟੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਸਨ। ਜਦੋਂ ਕਿ ਪੰਜਾਬ ਵਿਚ ਕੋਈ ਗੈਂਗਸਟਰ ਸਿਰ ਨਹੀਂ ਚੁੱਕ ਸਕਿਆ। ਹੁਣ ਤਾਂ ਹਾਲਾਤ ਇਹ ਬਣ ਗਏ ਹਨ ਕਿ ਗੈਂਗਸਟਰ ਹਰ ਰੋਜ਼ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੇ ਨਾਲ ਹੀ ਗੈਂਗਸਟਰ ਪੁਲਿਸ ਦੀ ਗ੍ਰਿਫ਼ਤ ਤੋਂ ਭੱਜ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਅਸਮਰਥ ਸਾਬਤ ਹੋ ਰਹੀ ਹੈ। 

ਜੁਰਮ ਦੀ ਗੱਲ ਕਰੀਏ ਤਾਂ ਕੋਈ ਦਿਨ ਅਜਿਹਾ ਨਹੀਂ ਹੁੰਦਾ ਜਦੋਂ ਕਤਲ ਦੀਆਂ ਘਟਨਾਵਾਂ ਨਾ ਵਾਪਰਦੀਆਂ ਹੋਣ। ਬਦਲਾਅ ਨੂੰ ਮਹਿਸੂਸ ਕਰਦਿਆਂ ਪੰਜਾਬ ਦੇ ਲੋਕਾਂ ਨੇ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਪਰ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਤੋਂ ਅਸਮਰਥ ਸਾਬਤ ਹੋ ਰਹੀ ਹੈ।
ਹਰ ਗਲੀ, ਮੁਹੱਲੇ ਵਿਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਥਾਂ ਗੈਂਗਲੈਂਡ ਬਣਾ ਦਿੱਤਾ ਗਿਆ ਹੈ। ਜੇਕਰ ਪੰਜਾਬ ਦੀ ਮਾਨ ਸਰਕਾਰ ਬਿਹਤਰੀ ਚਾਹੁੰਦੀ ਹੈ ਤਾਂ ਉਸ ਨੂੰ ਲੋਕਾਂ ਨਾਲ ਕੀਤੇ ਵਾਅਦੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ ਅਤੇ ਵੱਧ ਰਹੀ ਗੁੰਡਾਗਰਦੀ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ।