ਕੌਮਾਂਤਰੀ ਸਰਹੱਦ ਨੇੜਿਉਂ ਪਾਕਿਸਤਾਨੀ ਡਰੋਨ ਅਤੇ ਕਰੋੜਾਂ ਦਾ ਨਸ਼ਾ ਬਰਾਮਦ

ਏਜੰਸੀ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਦੇ ਪਿੰਡ ਹਰਦੋ ਰਤਨ ਨੇੜੇ ਮਿਲੀ 6.320 ਕਿਲੋਗ੍ਰਾਮ ਹੈਰੋਇਨ ਅਤੇ 60 ਗ੍ਰਾਮ ਅਫੀਮ

Hexacopter drone, 6 kg heroin seized in Amritsar

 

ਅੰਮ੍ਰਿਤਸਰ: ਸੀਮਾ ਸੁਰੱਖਿਆ ਬਲਾਂ ਨੇ ਕੌਮਾਂਤਰੀ ਸਰਹੱਦ ਨੇੜਿਉਂ ਪਾਕਿਸਤਾਨੀ ਡਰੋਨ ਅਤੇ ਕਰੋੜਾਂ ਦਾ ਨਸ਼ਾ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਖਾਸ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਵਲੋਂ ਪਿੰਡ ਹਰਦੋ ਰਤਨ, ਜ਼ਿਲ੍ਹਾ ਅੰਮ੍ਰਿਤਸਰ ਦੇ ਬਾਹਰਵਾਰ ਤਲਾਸ਼ੀ ਮੁਹਿੰਮ ਚਲਾਈ ਗਈ।

ਇਸ ਤੋਂ ਇਲਾਵਾ ਸ਼ਾਮ 7:45 ਵਜੇ ਦੇ ਕਰੀਬ ਤਲਾਸ਼ੀ ਦੌਰਾਨ 1 ਵੱਡੇ ਪੈਕੇਟ ਵਿਚ ਹੈਰੋਇਨ (ਕੁੱਲ ਵਜ਼ਨ - ਲਗਭਗ 6.320 ਕਿਲੋਗ੍ਰਾਮ) ਅਤੇ 1 ਛੋਟੇ ਪੈਕੇਟ ਵਿਚ ਅਫੀਮ (ਕੁੱਲ ਵਜ਼ਨ - ਲਗਭਗ 6.320 ਕਿਲੋਗ੍ਰਾਮ) ਬਰਾਮਦ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਬਰਾਮਦ ਕੀਤਾ ਗਿਆ ਡਰੋਨ ਹੈਕਸਾਕਾਪਟਰ ਹੈ। ਮਿਲੀ ਜਾਣਕਾਰੀ ਅਨੁਸਾਰ ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 30 ਕਰੋੜ ਰੁਪਏ ਹੈ।