ਲੁਧਿਆਣਾ ਤੋਂ ਜਲੰਧਰ ਜਾ ਰਹੀ ਨਿੱਜੀ ਬੱਸ ਨੂੰ ਲੱਗੀ ਅੱਗ; ਸਵਾਰੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤੜਕੇ 6 ਵਜੇ ਦੀ ਦੱਸੀ ਜਾ ਰਹੀ ਘਟਨਾ

Private bus caught fire

 

ਲੁਧਿਆਣਾ:  ਜ਼ਿਲ੍ਹਾ ਲੁਧਿਆਣਾ ਦੇ ਲਾਡੋਵਾਲ ਨੇੜੇ ਇਕ ਨਿੱਜੀ ਬੱਸ ਨੂੰ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਜਲੰਧਰ ਜਾ ਰਹੀ ਬੱਸ ਦੇ ਡਰਾਈਵਰ ਨੂੰ ਅਚਾਨਕ ਬੱਸ ਦੇ ਇੰਜਣ 'ਚੋਂ ਸੜਨ ਦੀ ਬਦਬੂ ਆਉਣ ਲੱਗੀ। ਇਸ ਤੋਂ ਬਾਅਦ ਬੱਸ 'ਚ ਸਵਾਰ ਯਾਤਰੀਆਂ ਨੂੰ ਜਲਦਬਾਜ਼ੀ 'ਚ ਬਾਹਰ ਕੱਢਿਆ ਗਿਆ। ਕੁੱਝ ਸਮੇਂ ਵਿਚ ਹੀ ਬੱਸ ਸੜਨ ਲੱਗੀ। ਘਟਨਾ ਤੜਕੇ 6 ਵਜੇ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਖ਼ਾਲਸਾ ਏਡ ਇੰਡੀਆ ਦੇ ਸੰਚਾਲਨ ਵਿਚ ਬਦਲਾਅ; ਏਸ਼ੀਆ ਡਾਇਰੈਕਟਰ ਅਮਰਪ੍ਰੀਤ ਸਿੰਘ ਨੇ ਅਹੁਦੇ ਤੋਂ ਦਿਤਾ ਅਸਤੀਫ਼ਾ

ਬੱਸ ਚਾਲਕ ਮਨਦੀਪ ਸਿੰਘ ਨੇ ਦਸਿਆ ਕਿ ਕਿਸੇ ਚੀਜ਼ ਦੇ ਸੜਨ ਦੀ ਬਦਬੂ ਆਉਣ 'ਤੇ ਉਸ ਨੇ ਬੱਸ ਦਾ ਇੰਜਣ ਚੈੱਕ ਕੀਤਾ। ਇੰਜਣ 'ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਸ ਤੋਂ ਬਾਅਦ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ। ਕੁੱਝ ਹੀ ਸਮੇਂ 'ਚ ਹਾਈਵੇ 'ਤੇ ਖੜ੍ਹੀ ਬੱਸ 'ਚ ਅੱਗ ਫੈਲ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ।

ਇਹ ਵੀ ਪੜ੍ਹੋ: ਇਜ਼ਰਾਈਲ ਅਤੇ ਹਮਾਸ ਵਿਚਾਲੇ 22 ਥਾਵਾਂ 'ਤੇ ਜੰਗ ਜਾਰੀ: 230 ਫਲਸਤੀਨੀ ਅਤੇ 250 ਇਜ਼ਰਾਇਲੀ ਮਾਰੇ ਜਾਣ ਦੀ ਖ਼ਬਰ

ਥਾਣਾ ਲਾਡੋਵਾਲ ਦੀ ਪੁਲਿਸ ਵੀ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਯਾਤਰੀਆਂ ਨੂੰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ। ਫਾਇਰ ਵਿਭਾਗ ਵਲੋਂ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾਉਣ 'ਚ ਲੱਗੀ ਹੋਈ ਹੈ। ਅੱਗ ਲੱਗਣ ਕਾਰਨ ਕਈ ਥਾਵਾਂ ’ਤੇ ਟਰੈਫਿਕ ਜਾਮ ਹੋਣ ਦੀ ਖ਼ਬਰ ਵੀ ਹੈ।