ਬਠਿੰਡਾ 'ਚ ਨਸ਼ਾ ਤਸਕਰ ਦੀ ਜਾਇਦਾਦ ਸੀਲ, 1 ਕਰੋੜ ਦੀ ਕੋਠੀ ਦੇ ਬਾਹਰ ਚਿਪਕਾਇਆ ਨੋਟਿਸ
ਜੇਲ੍ਹ 'ਚ ਹੈ ਦੋਸ਼ੀ
ਬਠਿੰਡਾ: ਬਠਿੰਡਾ ਵਿੱਚ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਕੀਤੀ ਗਈ ਹੈ। ਜਿਸ ਤਹਿਤ ਥਾਣਾ ਥਰਮਲ ਪੁਲਿਸ ਨੇ ਬੈਂਕ ਕਲੋਨੀ ਵਿੱਚ ਸਥਿਤ ਇੱਕ ਨਸ਼ਾ ਤਸਕਰ ਦੀ 1 ਕਰੋੜ ਰੁਪਏ ਦੀ ਬਿਲਡਿੰਗ ਨੂੰ ਸੀਲ ਕਰਨ ਦਾ ਨੋਟਿਸ ਲਗਾ ਦਿੱਤਾ ਹੈ। ਜਿਸ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਕੇਂਦਰੀ ਜੇਲ੍ਹ ਪਟਿਆਲਾ 'ਚ ਕੈਦੀਆਂ ਵਿਚਾਲੇ ਖ਼ੂਨੀ ਝੜਪ, 6 ਕੈਦੀ ਜ਼ਖ਼ਮੀ, 4 ਦੀ ਹਾਲਤ ਗੰਭੀਰ
ਥਰਮਲ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਹਰਜੋਤ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਐਸਐਸਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕੀਤੀ ਗਈ ਹੈ। ਜਿਸ ਤਹਿਤ ਅੱਜ ਜੇਲ੍ਹ ਵਿੱਚ ਬੰਦ ਇੱਕ ਨਸ਼ਾ ਤਸਕਰ ਦੀ ਬੈਂਕ ਕਲੋਨੀ ਵਿੱਚ ਸਥਿਤ ਕਰੋੜਾਂ ਰੁਪਏ ਦੀ ਇਮਾਰਤ ਨੂੰ ਸੀਲ ਕਰ ਦਿਤਾ ਗਿਆ ਹੈ।
ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਨੇ CM ਭਗਵੰਤ ਮਾਨ ਦੀ ਚੁਣੌਤੀ ਨੂੰ ਸ਼ਰਤਾਂ ਸਮੇਤ ਕੀਤਾ ਸਵੀਕਾਰ
ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਾਰਵਾਈ ਜਾਰੀ ਰਹੇਗੀ। ਇਮਾਰਤ ਦਾ ਮਾਲਕ ਜੇਲ੍ਹ ਵਿੱਚ ਹੈ। ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।