ਰਾਜਵੀਰ ਜਵੰਦਾ ਦੇ ਦਿਹਾਂਤ ਨਾਲ ਪੰਜਾਬੀ ਸੰਗੀਤ ਜਗਤ ਨੂੰ ਪੂਰਾ ਨਾ ਹੋਣ ਵਾਲਾ ਘਾਟਾ ਹੈ: ਗਿਆਨੀ ਹਰਪ੍ਰੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਮਾਤਮਾ ਜਵੰਦਾ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਦੁਖ ਸਹਿਣ ਦੀ ਤਾਕਤ ਬਖਸ਼ਣ

The demise of Rajveer Jawanda is an irreparable loss to the Punjabi music world: Giani Harpreet Singh

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬੀ ਸੰਗੀਤ ਜਗਤ ਲਈ ਬਹੁਤ ਦੁਖਦਾਈ ਦਿਨ ਹੈ। ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਧਾ ਦੇ ਅਕਾਲ ਚਲਾਣੇ ਦੀ ਖਬਰ ਨੇ ਹਰ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬੀ ਮਾਂ ਬੋਲੀ ਦੇ ਅਨਮੋਲ ਹੀਰੇ ਦਾ ਬੇਵਕਤ ਵਿਛੋੜਾ ਬਹੁਤ ਦੁਖਦਾਈ ਹੈ। ਉਨ੍ਹਾਂ ਦਾ ਬੇਵਕਤ ਦਿਹਾਂਤ ਪੰਜਾਬੀ ਸੰਗੀਤ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿਣਯੋਗ ਦੁਖ ਸਹਿਣ ਦੀ ਤਾਕਤ ਬਖਸ਼ਣ।