ਅਮਨ ਅਰੋੜਾ ਨੇ ਮੁੱਖ ਮੰਤਰੀ ਚੰਨੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ ਪੈਸਾ ਪੰਜਾਬ ਦੇ ਕਿਸਾਨਾਂ ਤੱਕ ਨਹੀਂ ਪਹੁੰਚ ਰਿਹਾ।

File photo

 

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਕਿ ਸਾਲ 2021-2022 ਵਿੱਚ ਕੇਂਦਰ ਸਰਕਾਰ ਵੱਲੋਂ 346 ਕਰੋੜ ਰੁਪਏ ਸਬਸਿਡੀ ਵਜੋਂ ਦਿੱਤੇ ਗਏ ਹਨ, ਜਿਸ ਵਿੱਚੋਂ ਪੰਜਾਬ ਸਰਕਾਰ ਵੱਲੋਂ 6-7 ਮਹੀਨਿਆਂ ਵਿੱਚ ਸਿਰਫ਼ 6 ਕਰੋੜ ਰੁਪਏ ਹੀ ਖਰਚ ਕੀਤੇ ਜਾ ਸਕੇ ਹਨ।

 

ਪਿਛਲੇ ਸਾਲ ਵੀ ਸਰਕਾਰ ਨੇ 45 ਕਰੋੜ ਕਿਸਾਨਾਂ ਨੂੰ ਨਹੀਂ ਦਿੱਤੇ ਸਨ। ਨਾਲ ਹੀ ਕਿਸਾਨਾਂ ਅਤੇ ਸੀ.ਐਚ.ਸੀਜ਼ ਵੱਲੋਂ 61 ਹਜ਼ਾਰ ਦੇ ਕਰੀਬ ਅਰਜ਼ੀਆਂ ਸਰਕਾਰ ਨੂੰ ਭੇਜੀਆਂ ਗਈਆਂ ਸਨ। ਜਿਸ ਵਿੱਚ ਉਹਨਾਂ ਨੇ 1.65 ਲੱਖ ਦੀ ਮਸ਼ੀਨ ਦੀ ਮੰਗ ਕੀਤੀ ਸੀ।

 

 

ਹੁਣ ਤੱਕ ਕਰੀਬ 9300 ਅਰਜ਼ੀਆਂ ਪਾਸ ਹੋ ਚੁੱਕੀਆਂ ਹਨ। ਜਿਸ ਤਹਿਤ ਸਰਕਾਰ ਵੱਲੋਂ ਸਾਢੇ 25 ਹਜ਼ਾਰ ਮਸ਼ੀਨਾਂ ਪਾਸ ਕੀਤੀਆਂ ਗਈਆਂ ਹਨ। ਹੁਣ ਤੱਕ ਸਿਰਫ਼ 8000 ਹਜ਼ਾਰ ਮਸ਼ੀਨਾਂ ਹੀ ਕਿਸਾਨ ਤੱਕ ਪਹੁੰਚੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ ਪੈਸਾ ਪੰਜਾਬ ਦੇ ਕਿਸਾਨਾਂ ਤੱਕ ਨਹੀਂ ਪਹੁੰਚ ਰਿਹਾ। ਪੰਜਾਬ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

 

 

 ਇਸ ਦੇ ਨਾਲ ਹੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਦੂਸ਼ਣ ਦਿਨੋਂ-ਦਿਨ ਵੱਧ ਰਿਹਾ ਹੈ। ਲੋਕਾਂ ਦੀ ਸਿਹਤ ਬਹੁਤ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਦੀਆਂ ਜ਼ਮੀਨਾਂ ਦਾ ਵੀ ਕਾਫੀ ਨੁਕਸਾਨ ਹੋ ਰਿਹਾ ਹੈ ਪਰ ਇਸ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈ ਰਿਹਾ। ਅਮਨ ਅਰੋੜਾ ਨੇ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਅਰਜ਼ੀਆਂ ਅਤੇ ਸੀ.ਐਚ.ਸੀ. ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਦਿੱਤੀਆਂ ਜਾਣ ਤਾਂ ਜੋ ਪ੍ਰਦੂਸ਼ਣ ਤੋਂ ਆਮ ਲੋਕਾਂ ਦੀ ਜਾਨ ਬਚਾਈ ਜਾ ਸਕੇ।