ਵਿਧਾਨ ਸਭਾ ਦੀ ਕਾਰਵਾਈ ਵੀਰਵਾਰ ਤੱਕ ਮੁਲਤਵੀ
ਪਹਿਲੇ ਦਿਨ ਸਿਰਫ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
Punjab Vidhan Sabha
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਸਦਨ ਦੀ ਕਾਰਵਾਈ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਜਿਸ ਤੋਂ ਬਾਅਦ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ।
ਇਸ ਦੌਰਾਨ 9 ਅਤੇ 10 ਨਵੰਬਰ ਨੂੰ ਛੁੱਟੀ ਰਹੇਗੀ। ਉੱਥੇ ਹੀ 11 ਨਵੰਬਰ ਨੂੰ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਵੇਗੀ। ਇਸ ਦਿਨ ਕੇਂਦਰ ਸਰਕਾਰ ਵੱਲੋਂ ਬੀ. ਐੱਸ. ਐੱਫ਼. ਦਾ ਦਾਇਰਾ ਵਧਾਏ ਜਾਣ ਸਬੰਧੀ ਜਾਰੀ ਨੋਟੀਫਿਕੇਸ਼ਨ ਖ਼ਿਲਾਫ਼ ਮਤਾ ਲਿਆਂਦਾ ਜਾਵੇਗਾ।
ਦੱਸ ਦੇਈਏ ਕਿ ਸਦਨ ਦੇ ਪਹਿਲੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਵਾਜ਼ੇ ‘ਤੇ ਸਿਰ ਝੁਕਾ ਕੇ ਵਿਧਾਨ ਸਭਾ ‘ਚ ਦਾਖਲ ਹੋਏ ਸਨ। ਸਰਕਾਰ ਵੱਲੋਂ ਪਹਿਲੇ ਦਿਨ ਬੀਐਸਐਫ ਮੁੱਦੇ ’ਤੇ ਕੋਈ ਮਤਾ ਲਿਆਉਣ ਦੀ ਉਮੀਦ ਸੀ ਪਰ ਅਜਿਹਾ ਨਹੀਂ ਹੋਇਆ।