ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਅਧਿਆਪਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਪੰਜਾਬ

ਚੰਨੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Teachers protest

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਨੇ ਧਰਨਾ ਦਿਤਾ। 

ਇਹ ਪ੍ਰਦਰਸ਼ਨ ਯੂਨਾਈਟਿਡ ਟੀਚਰਜ਼ ਫ਼ਰੰਟ ਪੰਜਾਬ ਦੇ ਬੈਨਰ ਹੇਠ 180 ਅਧਿਆਪਕਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਦੌਰਾਨ ਅਧਿਆਪਕਾਂ ਵਲੋਂ ਚੰਨੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੇ ਸਿੱਖਿਆ ਸੱਕਤਰ, ਪੰਜਾਬ ਤੋਂ ਰੈਗੂਲਰ ਪੋਸਟ ਉਪਰ ਕੰਮ ਕਰ ਰਹੇ 180 ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਇਨਸਾਫ ਕਰਨ ਦੀ ਅਪੀਲ ਕੀਤੀ ਹੈ।  

ਹੰਗਾਮੇ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿਤੀ ਗਈ ਹੈ।