ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਮਿਲਿਆ ਅਡੀਸ਼ਨਲ ਐਡਵੋਕੇਟ ਜਨਰਲ ਦਾ ਅਹੁਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਨੇ ਸਾਧਿਆ ਨਿਸ਼ਾਨਾ

Sukhjinder Randhawa

 

ਚੰਡੀਗੜ੍ਹ - ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਦੇ ਜਵਾਈ ਨੂੰ ਅਹਿਮ ਅਹੁਦਾ ਦਿੱਤਾ ਗਿਆ ਹੈ। ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਾਇਆ ਗਿਆ ਹੈ। ਇਸ ਨਿਯੁਕਤੀ ਪਿੱਛੋਂ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ 'ਹਰ ਘਰ ਨੌਕਰੀ' ਦੇ ਆਪਣੇ ਮੁੱਖ ਚੋਣ ਵਾਅਦੇ ਨੂੰ ਪੂਰਾ ਕਰ ਰਹੀ ਹੈ ਪਰ ਮਾਮੂਲੀ ਸੋਧ ਨਾਲ। ਇਹ ਨੌਕਰੀਆਂ ਪ੍ਰਾਪਤ ਕਰਨ ਵਾਲੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਹਨ।

ਤਾਜ਼ਾ ਲਾਭਪਾਤਰੀ ਡਿਪਟੀ CM ਰੰਧਾਵਾ ਦਾ ਜਵਾਈ ਹੈ। ਚੰਨੀ ਮੁੱਖ ਤੌਰ 'ਤੇ ਕੈਪਟਨ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਬੁਲਾਰੇ ਐਡਵੋਕੇਟ ਦਿਨੇਸ਼ ਚੱਢਾ ਨੇ ਵੀ ਫੇਸਬੁੱਕ ਉਤੇ ਕਿਹਾ- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜੀ ਦੇ ਜਵਾਈ ਸਾਹਿਬ ਨੂੰ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਲੱਗਣ ਉੱਤੇ ਬਹੁਤ ਬਹੁਤ ਮੁਬਾਰਕਬਾਦ।ਘਰ ਘਰ ਰੁਜਗਾਰ!!!!!!''