CM ਚੰਨੀ ਤੇ ਸਿੱਧੂ ਦੀ ਮੀਟਿੰਗ ਤੋਂ ਬਾਅਦ ਬੋਲੋ ਵੇਰਕਾ, 'ਮਸਲੇ ਨੂੰ ਸੁਲਝਾਉਣ ਦਾ ਵਧੀਆ ਤਰੀਕਾ'
'ਹਰੀਸ਼ ਚੌਧਰੀ ਜਲਦੀ ਹੀ ਇਸ ਮਸਲੇ ਦਾ ਕਰਨਗੇ ਹੱਲ'
ਚੰਡੀਗੜ੍ਹ: ਰਾਜ ਭਵਨ ਦੇ ਗੈਸਟ ਹਾਊਸ ਵਿੱਚ ਸੀਐਮ ਚੰਨੀ ਤੇ ਸਿੱਧੂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹਰੀਸ਼ ਚੌਧਰੀ ਅਤੇ ਪ੍ਰਗਟ ਸਿੰਘ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਅੱਜ ਹਰੀਸ਼ ਚੌਧਰੀ ਨੇ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੁਲਾਇਆ ਸੀ।
ਹਰੀਸ਼ ਚੌਧਰੀ ਜਲਦੀ ਹੀ ਇਸ ਮਸਲੇ ਦਾ ਹੱਲ ਕਰਨਗੇ। ਵੇਰਕਾ ਨੇ ਕਿਹਾ ਕਿ ਸਿੱਧੂ ਕੋਲ ਕਈ ਮੁੱਦੇ ਹਨ। ਸਭ ਤੋਂ ਵਧੀਆ ਤਰੀਕਾ ਹੈ ਮਿਲ ਕੇ ਮਸਲੇ ਦਾ ਹੱਲ ਕਰਨਾ। ਵੇਰਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਏਜੀ ਅਤੇ ਡੀਜੀਪੀ ਦਾ ਮੁੱਦਾ ਵੀ ਵਿਚਾਰਿਆ ਗਿਆ।
ਜੇਕਰ ਕੋਈ ਅਧਿਕਾਰੀ ਅੜਿੱਕਾ ਪੈਦਾ ਕਰ ਰਿਹਾ ਹੈ ਤਾਂ ਉਸ ਨੂੰ ਹਟਾ ਦਿੱਤਾ ਜਾਵੇਗਾ। ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਵਧੀਕ ਏਜੀ ਨਿਯੁਕਤ ਕੀਤੇ ਜਾਣ 'ਤੇ ਵੇਰਕਾ ਨੇ ਕਿਹਾ ਕਿ ਉਨ੍ਹਾਂ ਦੀ ਯੋਗਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਧੀਕ ਏ.ਜੀ. ਲਗਾਇਆ ਗਿਆ।