ਡੇਂਗੂ  ਨਾਲ ਨਜਿੱਠਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : DC ਘਣਸ਼ਿਆਮ ਥੋਰੀ

ਏਜੰਸੀ

ਖ਼ਬਰਾਂ, ਪੰਜਾਬ

ਡੇਂਗੂ ਮਾਮਲਿਆਂ 'ਚ ਜਲੰਧਰ 15ਵੇਂ ਨੰਬਰ 'ਤੇ

dengu

ਜਲੰਧਰ : ਪੰਜਾਬ 'ਚ ਡੇਂਗੂ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨੇ ਸੂਬੇ 'ਚ ਪਿਛਲੇ 4 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਵਿਚ ਹੁਣ ਤੱਕ ਡੇਂਗੂ ਦੇ 18,708 ਮਾਮਲੇ ਸਾਹਮਣੇ ਆ ਚੁੱਕੇ ਹਨ। ਜਲੰਧਰ 'ਚ ਹੁਣ ਤੱਕ ਡੇਂਗੂ ਦੇ ਕੇਸਾਂ ਦੇ ਮਾਮਲੇ 'ਚ ਸ਼ਹਿਰ ਪੰਜਾਬ 'ਚ 15ਵੇਂ ਨੰਬਰ 'ਤੇ ਹੈ।

ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਡੇਂਗੂ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੇਂਗੂ ਨੂੰ ਕਾਬੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਬਿਮਾਰੀ ਨਾਲ ਨਜਿੱਠਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।