ਕਰਜ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਅੰਨਦਾਤਾ, ਜ਼ਹਿਰੀਲੀ ਚੀਜ਼ ਨਿਗਲ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਦੇ ਸਿਰ ’ਤੇ ਸੀ ਕਰੀਬ 10 ਲੱਖ ਰੁਪਏ ਕਰਜ਼ਾ

Another food donor who was offered debt

 

ਲਹਿਰਾਗਾਗਾ: ਹਲਕਾ ਦਿੜ੍ਹਬਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਹੋਰ ਗਰੀਬ ਕਿਸਾਨ ਕਰਜ਼ੇ ਦੀ ਭੇਂਟ ਚੜ੍ਹਿਆ ਹੈ। ਦਰਅਸਲ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਡਸਕਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਦੇ ਚੱਲਦਿਆਂ ਉਸ ਨੇ ਆਪਣੇ ਸਿਰ ਚੜ੍ਹੇ ਕਰਜ਼ੇ ਨੂੰ ਉਤਾਰਨ ਲਈ ਜ਼ਮੀਨ ਨੂੰ ਠੇਕੇ 'ਤੇ ਲਈ ਸੀ ਅਤੇ ਉਸ 'ਤੇ ਝੋਨੇ ਦੀ ਫ਼ਸਲ ਬੀਜੀ ਸੀ ਪਰ ਝਾੜ ਘੱਟ ਨਿਕਲਣ ਅਤੇ ਖਰਚਾ ਵੱਧ ਹੋਣ ਕਾਰਨ ਉਹ ਪਰੇਸ਼ਾਨ ਰਹਿਣ ਲੱਗ ਗਿਆ ਸੀ।

ਇਸ ਸਦਮੇ ਨੂੰ ਨਾ ਸਹਾਰਦਿਆਂ ਉਸ ਨੇ ਦੁਖੀ ਹੋ ਕੇ ਬੀਤੀ ਰਾਤ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਿਕ ਕਿਸਾਨ ਦੇ ਸਿਰ 10 ਲੱਖ ਦਾ ਕਰਜ਼ਾ ਸੀ। ਦੱਸ ਦੇਈਏ ਕਿ ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਤੇ ਚਾਰ ਸਾਲਾ ਧੀ ਨੂੰ ਛੱਡ ਗਿਆ ਹੈ। ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਹਲਕਾ ਦਿੜ੍ਹਬਾ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਜੇਜੀ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਸੰਭਵ ਹੋਇਆ ਪਰਿਵਾਰ ਦੀ ਮਦਦ ਕੀਤੀ ਜਾਵੇਗੀ ।