'ਪਾਕਿਸਤਾਨ ਜ਼ਿੰਦਾਬਾਦ' ਦੇ ਨਾਹਰੇ ਲਾਉਣ ਦੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਛੇ ਗਿ੍ਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

'ਪਾਕਿਸਤਾਨ ਜ਼ਿੰਦਾਬਾਦ' ਦੇ ਨਾਹਰੇ ਲਾਉਣ ਦੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਛੇ ਗਿ੍ਫ਼ਤਾਰ

IMAGE


ਆਜ਼ਮਗੜ੍ਹ, 7 ਨਵੰਬਰ : ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਰਕਰਾਂ ਦੀ ਮੀਟਿੰਗ ਤੋਂ ਬਾਅਦ ਕਥਿਤ ਤੌਰ 'ਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਹਰੇ ਲਗਾਉਣ ਦੇ ਦੋਸ਼ ਵਿਚ ਛੇ ਲੋਕਾਂ ਨੂੰ  ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਮੁਤਾਬਕ ਇਹ ਗਿ੍ਫ਼ਤਾਰੀ ਸੋਸ਼ਲ ਮੀਡੀਆ 'ਤੇ ਇਕ ਵੀਡੀਉ ਵਾਇਰਲ ਹੋਣ ਤੋਂ ਬਾਅਦ ਹੋਈ ਹੈ | ਇਸ ਵੀਡੀਉ 'ਚ ਕਥਿਤ ਤੌਰ 'ਤੇ ਦਿਖਾਇਆ ਗਿਆ ਹੈ ਕਿ ਪਿਛਲੇ ਹਫ਼ਤੇ ਸਥਾਨਕ ਬਾਡੀ ਚੋਣਾਂ ਲਈ ਜਹਾਨਗੰਜ ਵਿਚ ਬਸਪਾ ਵਰਕਰਾਂ ਦੀ ਇਕ ਮੀਟਿੰਗ ਤੋਂ ਬਾਅਦ ਕੁੱਝ ਲੋਕ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਹਰੇ ਲਗਾ ਰਹੇ ਸਨ | ਪੁਲਿਸ ਨੇ ਦਸਿਆ ਕਿ ਜਾਂਚ ਦੌਰਾਨ ਨਾਂ ਸਾਹਮਣੇ ਆਉਣ ਤੋਂ ਬਾਅਦ ਸਨਿਚਰਵਾਰ ਨੂੰ  
ਛੇ ਵਿਅਕਤੀਆਂ - ਮੁਹੰਮਦ ਅਫਜਲ, ਖੁਰਸੀਦ ਅਹਿਮਦ, ਪੱਪੂ ਖਾਨ, ਮਕਸੂਦ ਆਲਮ, ਅਬਦੁਲ ਵਸੀਦ ਅਤੇ ਜੁਬੈਰ ਅਹਿਮਦ ਗਿ੍ਫ਼ਤਾਰ ਕੀਤਾ ਗਿਆ | ਵਧੀਕ ਪੁਲਿਸ ਸੁਪਰਡੈਂਟ (ਸਿਟੀ) ਸੈਲੇਂਦਰ ਲਾਲ ਨੇ ਦਸਿਆ ਕਿ ਬਿਨਾਂ ਇਜਾਜ਼ਤ ਜਲੂਸ ਕੱਢਣ ਅਤੇ ਇਤਰਾਜਯੋਗ ਨਾਹਰੇਬਾਜ਼ੀ ਕਰਨ ਦੇ ਦੋਸ਼ ਵਿਚ ਉਨ੍ਹਾਂ ਵਿਰੁਧ ਐਫ਼ਆਈਆਰ ਦਰਜ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਾਇਰਲ ਵੀਡੀਉ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਵਿਚ ਕੁੱਝ ਹੋਰ ਲੋਕਾਂ ਦੀ ਗਿ੍ਫ਼ਤਾਰੀ ਹੋ ਸਕਦੀ ਹੈ |        (ਏਜੰਸੀ)