Punjab PRTC Bus Strike: ਪੰਜਾਬ ’ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ; PRTC ਅਤੇ PUNBUS ਵਲੋਂ ਕੀਤਾ ਜਾਵੇਗਾ ਚੱਕਾ ਜਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ਵਿਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ।

Punjab PRTC Bus Strike Latest News Today in Punjabi

Punjab PRTC Bus Strike news: ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ਵਿਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਪੰਜਾਬ ਭਰ ‘ਚ ਪੀਆਰਟੀਸੀ, ਪਨਬਸ ਯੂਨੀਅਨ ਵਲੋਂ ਅਪਣੀਆਂ ਰਹਿੰਦੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਕੱਲ੍ਹ ਪੂਰੇ ਸੂਬੇ ਵਿਚ ਬੱਸਾਂ ਨਾ ਚੱਲਣ ਦੀ ਸੰਭਾਵਨਾ ਹੈ।

ਮਿਲੀ ਜਾਣਕਾਰੀ ਮੁਤਾਬਕ ਪੀਆਰਟੀਸੀ, ਪਨਬਸ ਯੂਨੀਅਨ ਨੇ ਪੰਜਾਬ ਸਰਕਾਰ ਵਿਰੁਧ ਰੋਸ ਜ਼ਾਹਰ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਇਸ ਦੇ ਚੱਲਦੇ ਪੰਜਾਬ ਦੀਆਂ ਸੜ੍ਹਕਾਂ ‘ਤੇ ਦੋ ਦਿਨਾਂ ਤਕ ਬੱਸਾਂ ਨਹੀਂ ਚੱਣਗੀਆਂ। ਇਨ੍ਹਾਂ ਮੰਗਾਂ ਵਿਚ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਵਾਧੇ ਸਣੇ ਕਈ ਮੰਗਾਂ ਸ਼ਾਮਲ ਹਨ।

ਰੋਡਵੇਜ਼ ਵਿਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਜ਼ਰੂਰ ਦਿਤਾ ਜਾਂਦਾ ਹੈ ਪਰ ਅੱਜ ਤਕ ਇਕ ਵੀ ਮੰਗ ਨਹੀਂ ਮੰਨੀ ਗਈ।

ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਅਨੁਸਾਰ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿਚ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਦਾ ਇਹ ਵਾਅਦਾ ਅਜੇ ਤਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਸੀ ਕਿ ਠੇਕੇ ਜਾਂ ਆਊਟਸੋਰਸ ਜ਼ਰੀਏ ਭਰਤੀ ਨਹੀਂ ਕੀਤੀ ਜਾਵੇਗੀ, ਪਰ ਹੁਣ ਵੀ ਆਊਟਸੋਰਸ ਦੇ ਆਧਾਰ 'ਤੇ ਮੁਲਾਜ਼ਮ ਰੱਖੇ ਜਾ ਰਹੇ ਹਨ।

(For more news apart from Punjab PRTC Bus Strike Latest News Today in Punjabi, stay tuned to Rozana Spokesman)