ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪ੍ਰੇਸ਼ਾਨ ਕਿਸਾਨ ਨੇ ਨਿਗਲੀ ਜ਼ਹਿਰੀਲੀ ਦਵਾਈ
ਕਿਸਾਨ ਕੁਲਵੰਤ ਸਿੰਘ ਦਾ ਹਸਪਤਾਲ ’ਚ ਚੱਲ ਰਿਹਾ ਇਲਾਜ
ਲਹਿਰਾਗਾਗਾ : ਜ਼ਿਲ੍ਹਾ ਸੰਗਰੂਰ ਦੇ ਹਲਕਾ ਲਹਿਰਾਗਾਗਾ ਦੇ ਪਿੰਡ ਹਮੀਰਗੜ੍ਹ ਦੇ 45 ਸਾਲਾ ਕੁਲਵੰਤ ਸਿੰਘ ਕਿਸਾਨ ਵੱਲੋਂ ਬੀਤੇ ਦਿਨੀਂ ਜਹਿਰੀਲੀ ਚੀਜ਼ ਨਿਗਲ ਲਈ ਗਈ ਸੀ। ਜਿਸ ਤੋਂ ਬਾਅਦ ਕਿਸਾਨ ਕੁਲਵੰਤ ਸਿੰਘ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਕੁਲਵੰਤ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਟੋਹਾਣਾ ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ।
ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਟਾਰਚਰ ਗਿਆ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਜਿਸ ਨੂੰ ਬਰਦਾਸ਼ਤ ਨਾ ਕਰਦੇ ਹੋਏ ਕੁਲਵੰਤ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਇਸ ਤੋਂ ਬਾਅਦ ਕੁਲਵੰਤ ਸਿੰਘ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਵੰਤ ਸਿੰਘ ਨੂੰ ਪਰਾਲੀ ਸਾੜਨ ਦੇ ਮਾਮਲੇ ਵਿਚ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਦੋਂ ਬੀਤੇ ਦਿਨੀਂ ਕਿਸਾਨ ਆਪਣੇ ਖੇਤਾਂ ਵਿਚ ਕਣਕ ਦੀ ਬਿਜਾਈ ਕਰ ਰਿਹਾ ਸੀ ਤਾਂ ਪ੍ਰਸ਼ਾਸਨਿਕ ਅਧਿਕਾਰ ਖੇਤਾਂ ਵਿਚ ਹੀ ਕਿਸਾਨ ਕੋਲ ਪਹੁੰਚ ਗਏ। ਜਿਸ ਤੋਂ ਪ੍ਰੇਸ਼ਾਨ ਹੋਏ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ।