ਪ੍ਰਕਾਸ਼ ਸਿੰਘ ਬਾਦਲ ਭਾਰਤ ਦੇ ਸਭ ਤੋਂ ਸੀਨੀਅਰ ਨੇਤਾਵਾਂ ਵਿਚੋਂ ਇਕ ਹਨ : ਨਰਿੰਦਰ ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ 8 ਦਸੰਬਰ ਨੂੰ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਨਾਲ ਜਾਣੇ ਜਾਂਦੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਹੈ। ਭਾਰਤ ਦੇ ਪ੍ਰਧਾਨ...

Parkash Singh Badal with Narendra Modi

ਨਵੀਂ ਦਿੱਲੀ (ਭਾਸ਼ਾ) : ਅੱਜ 8 ਦਸੰਬਰ ਨੂੰ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਨਾਲ ਜਾਣੇ ਜਾਂਦੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਹਨਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ, ਤੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਭਾਰਤ ਦੇ ਲੀਡਰਾਂ ਵਿਚੋਂ ਸਭ ਤੋਂ ਸੀਨੀਅਰ ਨੇਤਾਵਾਂ ਵਿਚੋਂ ਇਕ ਹਨ। ਇਸ ਸਬੰਧ ਵਿਚ ਉਹਨਾਂ ਨੇ ਟਵੀਟ ਕਰਦਿਆਂ ਕਿਹਾ,

ਪ੍ਰਕਾਸ਼ ਸਿੰਘ ਬਾਦਲ ਭਾਰਤ ਦੇ ਸੀਨੀਅਰ ਵੱਡੇ ਆਗੂਆਂ ਵਿਚੋਂ ਇਕ ਹਨ, ਜਿਨ੍ਹਾਂ ਨੇ ਅਪਣੇ ਜੀਵਨ ਜਨਤਾ ਦੀ ਸੇਵਾ ਲਈ ਸਮਰਪਿਤ ਕੀਤਾ ਹੈ। ਖ਼ਾਸ ਕਰਕੇ ਕਿਸਾਨਾਂ ਦੀ ਭਲਾਈ, ਪੰਜਾਬ ਦੀ ਤਰੱਕੀ ਵਿਚ ਉਨ੍ਹਾਂ ਉਹਨਾਂ ਦੀ ਯੋਗਦਾਨ ਸ਼ਾਨਦਾਰ ਹੈ। ਉਹਨਾਂ ਦੇ ਜਨਮਦਿਨ ‘ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ, ਲੰਮੀ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਨਾਵਾਂ। ਪ੍ਰਕਾਸ਼ ਸਿੰਘ 91 ਵਰ੍ਹਿਆਂ ਦੇ ਹੋ ਗਏ ਹਨ। ਸ. ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੀ ਸਿਆਸਤ ਦਾ ਸਭ ਤੋਂ ਵੱਡਾ ਮਹਾਰਥੀ ਮੰਨਿਆ ਜਾਂਦਾ ਹੈ।

ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਜੀਵਨ ਦੀ ਸ਼ੁਰੂਆਤ 1970 ਤੋਂ ਸ਼ੁਰੂ ਹੋਈ ਸੀ, ਉਹ 1970 ਤੋਂ 1971  ਪਹਿਲੀ ਵਾਲ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ, 1977 ਤੋਂ 1980 ਤੱਕ, 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਇਕ ਸਿੱਖ ਕੇਂਦਰਿਤ ਪੰਜਾਬੀ ਖੇਤਰੀ ਰਾਜਨੀਤਕ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ। ਉਹ 1995 ਤੋਂ 31 ਜਨਵਰੀ 2008 ਤੱਕ ਪਾਰਟੀ ਦੇ ਪ੍ਰਧਾਨ ਵੀ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹੋਣ ਦੇ ਨਾਤੇ, ਉਹਨਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਇਕ ਮਜ਼ਬੂਤ ਪ੍ਰਭਾਵ ਹੈ।

ਪ੍ਰਕਾਸ਼ ਸਿੰਘ ਬਾਦਲ ਭਾਰਤ ਦੇ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਜੋਂ ਜਾਣੇ ਜਾਂਦੇ ਹਨ। ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਮਲੋਟ ਨੇੜੇ, ਅਬੁਲ ਖੁਰਾਣਾ ਵਿਚ 8 ਦਸੰਬਰ 1927 ਨੂੰ ਹੋਇਆ ਸੀ। ਉਹ ਢਿੱਲੋਂ ਗੋਤ ਨਾਲ ਸੰਬੰਧਤ ਹਨ। ਪ੍ਰਕਾਸ਼ ਸਿੰਘ ਬਾਦਲ ਦੇ ਪਿਤਾ ਦਾ ਨਾਮ ਰਘੂਰਾਜ ਸਿੰਘ ਅਤੇ ਮਾਤਾ ਦਾ ਨਾਮ ਸੁੰਦਰੀ ਕੌਰ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਲਾਹੌਰ ਦਾ ਫੋਰਸੇਨ ਕ੍ਰਿਸਚੀਅਨ ਕਾਲਜ਼ ਤੋਂ ਗ੍ਰੈਜੂਏਸ਼ਨ ਕੀਤੀ ਹੈ ਅਤੇ ਭਾਰਤ ਦੇ ਸਭ ਤੋਂ ਸੀਨੀਅਰ ਨੇਤਾ ਹਨ।