ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਭਾਰਤ ਬੰਦ ਨੂੰ ਪੰਜਾਬ 'ਚ ਭਰਵਾ ਹੁੰਗਾਰਾ
ਬੱਸਾਂ ਦੀ ਆਵਾਜਾਈ ਵੀ ਠੱਪ ਦੇਖਣ ਨੂੰ ਮਿਲ ਰਹੀ ਹੈ ਅਤੇ ਬੱਸ ਸਟੈਂਡ 'ਚ ਪਨਬਸ ਅਤੇ ਨਿਜੀ ਬੱਸਾਂ ਬੰਦ ਦੇਖਣ ਨੂੰ ਮਿਲ ਰਹੀਆਂ ਹਨ।
ਨਵੀਂ ਦਿੱਲੀ- ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ 8 ਦਸੰਬਰ ਭਾਰਤ ਬੰਦ ਦਾ ਸੱਦਾ ਦਿਤਾ ਗਿਆ ਹੈ। ਜਿਸ ਨੂੰ ਸਮਰਥਨ ਦੇਣ ਦਾ ਪਹਿਲਾਂ ਹੀ ਕਈ ਵਰਗਾਂ ਵੱਲੋਂ ਐਲਾਨ ਕੀਤਾ ਗਿਆ ਸੀ। ਹਾਲਾਂਕਿ ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸੇ ਨੂੰ ਵੀ ਬੰਦ 'ਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਲਗਪਗ ਸਾਰੇ ਵਿਰੋਧੀ ਦਲਾਂ ਵੱਲੋਂ ਭਾਰਤ ਬੰਦ ਨੂੰ ਸਮਰਥਨ ਦੇਣ ਅਤੇ ਕਈ ਜਥੇਬੰਦੀਆਂ ਦੇ ਕਿਸਾਨਾਂ ਦੇ ਸਮਰਥਨ 'ਚ ਸਮਾਨਾਂਤਰ ਪ੍ਰਦਰਸ਼ਨ ਕਰਨ ਦੇ ਐਲਾਨ ਤੋਂ ਬਾਅਦ ਕੇਂਦਰ ਨੇ ਐਡਵਾਇਜ਼ਰੀ ਜਾਰੀ ਕਰਦਿਆਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਆ ਵਧਾਉਣ ਤੇ ਸ਼ਾਂਤੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ 'ਚ ਭਾਰਤ ਬੰਦ ਨੂੰ ਵੱਖ ਵੱਖ ਜ਼ਿਲਿਆਂ ਵਿਚ ਇਸ ਤਰ੍ਹਾਂ ਸਮਰਥਨ ਮਿਲ ਰਿਹਾ----ਵੇਖੋ
ਗੁਰਦਾਸਪੁਰ 'ਚ ਬੰਦ ਅਸਰ
ਗੁਰਦਾਸਪੁਰ ਦੇ ਬਟਾਲਾ ਦੀ ਮੁੱਖ ਸਬਜ਼ੀ ਮੰਡੀ 'ਚ ਕੰਮਕਾਜ਼ ਬਿਲਕੁਲ ਬੰਦ ਰਿਹਾ ਅਤੇ ਆੜਤੀਆਂ ਦਾ ਕਹਿਣਾ ਹੈ ਕਿ ਅੱਜ ਦੇ ਬੰਦ ਦਾ ਸਮਰਥਨ ਦੇਣ ਦਾ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਸੀ। ਕਿਉਂਕਿ ਜੇਕਰ ਇਹ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਉਨ੍ਹਾਂ 'ਤੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਸਿੱਧਾ ਅਸਰ ਉਨ੍ਹਾਂ ਦੇ ਵਰਗ 'ਤੇ ਵੀ ਹੋਵੇਗਾ। ਇਸ ਦੇ ਨਾਲ ਹੀ ਬੱਸਾਂ ਦੀ ਆਵਾਜਾਈ ਵੀ ਠੱਪ ਦੇਖਣ ਨੂੰ ਮਿਲ ਰਹੀ ਹੈ ਅਤੇ ਬੱਸ ਸਟੈਂਡ 'ਚ ਪਨਬਸ ਅਤੇ ਨਿਜੀ ਬੱਸਾਂ ਬੰਦ ਦੇਖਣ ਨੂੰ ਮਿਲ ਰਹੀਆਂ ਹਨ।
ਲੁਧਿਆਣਾ ਵਿਚ ਦਾ ਭਾਰੀ ਅਸਰ
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦਾ ਲੁਧਿਆਣਾ ਵਿਚ ਅਸਰ ਵੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਤਕਰੀਬਨ ਸਾਰੇ ਬਾਜ਼ਾਰ ਬੰਦ ਹਨ। ਜਦਕਿ ਸੜਕਾਂ ਤੇ ਵੀ ਆਵਾਜਾਈ ਘੱਟ ਨਜ਼ਰ ਆ ਰਹੀ ਹੈ ਬੰਦ ਦੇ ਮੱਦੇਨਜ਼ਰ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਾਰੇ ਮੁੱਖ ਚੌਂਕਾਂ ਤੇ ਪੁਲਿਸ ਉੱਚ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ।
ਅੰਮ੍ਰਿਤਸਰ 'ਚ ਬੰਦ ਦਾ ਅਸਰ
ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਅਸਰ ਅੰਮ੍ਰਿਤਸਰ ਵਿਚ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਦਾ ਬੱਸ ਅੱਡਾ ਸੁੰਨ ਪਿਆ ਹੈ ਤੇ ਸਥਾਨਕ ਹਾਲ ਗੇਟ ਦੇ ਬਾਹਰ ਭਾਰੀ ਪੁਲਿਸ ਤਾਇਨਾਤ ਹੈ।