ਸਿੰਘੂ ਸਰਹੱਦ 'ਤੇ ਪਹੁੰਚੇ ਕੇਜਰੀਵਾਲ, ਅੰਦੋਲਨਕਾਰੀ ਕਿਸਾਨਾਂ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਿੰਘੂ ਸਰਹੱਦ 'ਤੇ ਪਹੁੰਚੇ ਕੇਜਰੀਵਾਲ, ਅੰਦੋਲਨਕਾਰੀ ਕਿਸਾਨਾਂ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ
'ਆਪ' ਨੇ ਕਿਸਾਨ ਜਥੇਬੰਦੀਆਂ ਦੇ 'ਭਾਰਤ ਬੰਦ' ਦੀ ਕੀਤੀ ਸੀ ਹਮਾਇਤ
ਨਵੀਂ ਦਿੱਲੀ, 7 ਦਸੰਬਰ (ਅਮਨਦੀਪ ਸਿੰਘ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਸਿੰਘੂ ਸਰਹੱਦ 'ਤੇ ਪਹੁੰਚ ਕੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਹਜ਼ਾਰਾਂ ਕਿਸਾਨਾਂ ਦੇ ਵਿਰੋਧ ਵਿਚ ਦਿੱਲੀ ਸਰਕਾਰ ਵਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਕ ਦਿਨ ਪਹਿਲਾਂ, ਆਮ ਆਦਮੀ ਪਾਰਟੀ (ਆਪ) ਨੇ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ 'ਭਾਰਤ ਬੰਦ' ਦੀ ਹਮਾਇਤ ਕੀਤੀ ਸੀ। ਕੇਜਰੀਵਾਲ ਦੇ ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ ਅਤੇ ਪਾਰਟੀ ਦੇ ਕੁਝ ਵਿਧਾਇਕਾਂ ਨੇ ਦਿੱਲੀ-ਹਰਿਆਣਾ ਸਰਹੱਦ 'ਤੇ ਵਿਰੋਧ ਸਥਾਨ ਦਾ ਸੰਖੇਪ ਦੌਰਾ ਕੀਤਾ।
ਕੇਜਰੀਵਾਲ ਨੇ ਕਿਹਾ ਕਿ ਮੈਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਾਡੇ 'ਤੇ ਸਟੇਡੀਅਮਾਂ ਨੂੰ ਅਸਥਾਈ ਜੇਲਾਂ ਵਜੋਂ ਵਰਤਣ ਦੀ ਆਗਿਆ ਦੇਣ ਲਈ ਬਹੁਤ ਦਬਾਅ ਸੀ ਪਰ ਅਸੀਂ ਆਗਿਆ ਨਹੀਂ ਦਿਤੀ ਅਤੇ ਮੈਨੂੰ ਲਗਦਾ ਹੈ ਕਿ ਇਸ ਨਾਲ ਅੰਦੋਲਨ ਨੂੰ ਸਹਾਇਤਾ ਮਿਲੀ। ਉਦੋਂ ਤੋਂ ਸਾਡੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਸੇਵਾਦਾਰਾਂ ਵਾਂਗ ਕੰਮ ਕਰ ਰਹੇ ਹਾਂ। ਮੈਂ ਇਥੇ ਮੁੱਖ ਮੰਤਰੀ ਵਜੋਂ ਨਹੀਂ ਬਲਕਿ ਕਿਸਾਨਾਂ ਦੀ ਸੇਵਾ ਲਈ ਇਕ ਸੇਵਾਦਾਰ ਵਜੋਂ ਆਇਆ ਹਾਂ। ਕਿਸਾਨਾਂ ਦੀ ਸਹਾਇਤਾ ਕਰਨਾ ਸਾਡੀ ਜ਼ਿੰਮੇਵਾਰੀ ਬਣ ਗਈ ਹੈ।
ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਸੇਵਾਦਾਰਾਂ ਵਾਂਗ ਕੰਮ ਕਰ ਰਹੇ ਹਾਂ। ਮੈਂ ਇਥੇ ਮੁੱਖ ਮੰਤਰੀ ਵਜੋਂ ਨਹੀਂ ਬਲਕਿ ਕਿਸਾਨਾਂ ਦੀ ਸੇਵਾ ਲਈ ਇਕ ਸੇਵਾਦਾਰ ਵਜੋਂ ਆਇਆ ਹਾਂ। ਕਿਸਾਨਾਂ ਦੀ ਸਹਾਇਤਾ ਕਰਨਾ ਸਾਡੀ ਜ਼ਿੰਮੇਵਾਰੀ ਬਣ ਗਈ ਹੈ।
ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਸੀ ਕਿ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਨਗੇ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਵੀ ਕਿਸਾਨਾਂ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ।
ਪਿਛਲੇ ਕਈ ਦਿਨਾਂ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੇ ਵੱਖ-ਵੱਖ ਸਰਹੱਦਾਂ 'ਤੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਸਨਿਚਰਵਾਰ ਨੂੰ ਕਿਸਾਨਾਂ ਦੇ ਨੁਮਾਇੰਦਿਆਂ ਅਤੇ ਕੇਂਦਰ ਦਰਮਿਆਨ ਗੱਲਬਾਤ ਦਾ ਪੰਜਵਾਂ ਦੌਰ ਬੇਨਤੀਜਾ ਰਿਹਾ। (ਪੀਟੀਆਈ)