ਕੋਰੋਨਾ ਵਾਇਰਸ ਦਾ ਕਹਿਰ: ਅੰਮ੍ਰਿਤਸਰ ਏਅਰਪੋਰਟ 'ਤੇ ਮਿਲਾਨ ਤੋਂ ਆਏ 2 ਯਾਤਰੀ ਕੋਰੋਨਾ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੀਸੀਆਰ ਰਿਪੋਰਟ ਤੋਂ ਬਾਅਦ, ਦੋਵਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਭੇਜ ਦਿੱਤਾ ਗਿਆ ਹੈ

Sri Guru Ram Dass Jee International Airport, Amritsar

 

ਅੰਮ੍ਰਿਤਸਰ: ਅੰਮ੍ਰਿਤਸਰ ਏਅਰਪੋਰਟ ਤੋਂ ਕੋਰੋਨਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਟਲੀ ਦੇ ਮਿਲਾਨ ਤੋਂ ਦੇਰ ਰਾਤ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੇ ਮਾਂ-ਪੁੱਤ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

 

 

ਪੀਸੀਆਰ ਰਿਪੋਰਟ ਤੋਂ ਬਾਅਦ, ਦੋਵਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਭੇਜ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਦਾ ਆਰਟੀ-ਪੀਸੀਆਰ ਟੈਸਟ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਸੈਂਪਲ ਨੂੰ ਜੀਨੋਮ ਸੀਕਵੈਂਸਿੰਗ ਲਈ ਪਟਿਆਲਾ ਮੈਡੀਕਲ ਕਾਲਜ ਭੇਜਿਆ ਜਾਵੇਗਾ।