ਕਿਸਾਨ ਆਗੂ ਗੁਰਨਾਮ ਚੜੂਨੀ ਦਾ ਵੱਡਾ ਬਿਆਨ, 'ਅੰਦੋਲਨ ਖ਼ਤਮ ਨਹੀਂ ਸਗੋਂ ਮੁਲਤਵੀ ਹੋਵੇਗਾ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਜਦੋਂ ਤੱਕ ਕੇਂਦਰ ਸਰਕਾਰ ਲਿਖਤੀ ਜਵਾਬ ਨਹੀਂ ਭੇਜਦੀ ਉਦੋਂ ਤੱਕ ਅੰਦੋਲਨ ਵਾਪਸ ਨਹੀਂ ਹੋਵੇਗਾ'

Gurnam Singh Charuni

 

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨ ਦੀ ਵਾਪਸੀ ਦੇ ਬਾਵਜੂਦ ਕੁਝ ਸ਼ਰਤਾਂ ਕਾਰਨ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ 'ਤੇ ਸਸਪੈਂਸ ਬਰਕਰਾਰ ਹੈ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

 

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ ਸਗੋਂ ਮੁਲਤਵੀ ਕੀਤਾ ਜਾਵੇਗਾ। ਅਸੀਂ ਕੇਂਦਰ ਦੇ ਜਵਾਬ ਦੀ ਉਡੀਕ ਕਰ ਰਹੇ ਹਾਂ। ਜਦੋਂ ਤੱਕ ਕੇਂਦਰ ਸਰਕਾਰ ਲਿਖਤੀ ਜਵਾਬ ਨਹੀਂ ਭੇਜਦੀ ਉਦੋਂ ਤੱਕ ਅੰਦੋਲਨ ਵਾਪਸ ਨਹੀਂ ਹੋਵੇਗਾ। ਸਰਕਾਰ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਣਾ ਚਾਹੀਦਾ ਹੈ।