ਬਲਵਿੰਦਰ ਪੰਨੂ ਨੂੰ ਅਹੁਦੇ ਤੋਂ ਹਟਾਉਣ ਦੇ ਫ਼ੈਸਲੇ ਦਾ ਸਾਂਸਦ ਬਿੱਟੂ ਨੇ ਕੀਤਾ ਸਵਾਗਤ 

ਏਜੰਸੀ

ਖ਼ਬਰਾਂ, ਪੰਜਾਬ

''ਉਸ ਨੂੰ ਅਹੁਦੇ ਤੋਂ ਹਟਾਉਣ 'ਤੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਾ ਹਾਂ।'' 

Ravneet Singh Bittu

ਲੁਧਿਆਣਾ : ਸੰਸਦ ਮੈਂਬਰ ਰਵਨੀਤ ਬਿੱਟੂ ਨੇ SFJ ਮੁਖੀ ਅਵਤਾਰ ਸਿੰਘ ਪੰਨੂ ਦੇ ਭਰਾ ਬਲਵਿੰਦਰ ਸਿੰਘ ਪੰਨੂ ਨੂੰ ਪੰਜਾਬ ਜੈਨਕੋ ਲਿਮਟਿਡ ਦੇ ਅਹੁਦੇ ਤੋਂ ਹਟਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

ਉਨ੍ਹਾਂ ਨੇ ਇਸ ਬਾਬਤ ਇੱਕ ਟਵੀਟ ਕੀਤਾ ਅਤੇ ਕਿਹਾ,''SFJ ਮੁਖੀ ਅਵਤਾਰ ਸਿੰਘ ਪੰਨੂ ਦੇ ਭਰਾ ਬਲਵਿੰਦਰ ਸਿੰਘ ਪੰਨੂ ਨੂੰ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਕਾਂਗਰਸੀਆਂ ਵਿਚ ਭਾਰੀ ਨਾਰਾਜ਼ਗੀ ਦੇ ਚੱਲਦਿਆਂ ਉਸ ਨੂੰ ਅਹੁਦੇ ਤੋਂ ਹਟਾਉਣ 'ਤੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਾ ਹਾਂ।''