ਚੱਲਦੀ ਬੱਸ ’ਚੋਂ ਡਿੱਗਣ ਕਾਰਨ ਔਰਤ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਬੱਸ ਦਾ ਡਰਾਈਵਰ ਘਟਨਾ ਤੋਂ ਬਾਅਦ ਫਰਾਰ

A woman died due to falling from a moving bus

 

ਸ਼ਾਹਕੋਟ- ਸਥਾਨਕ ਮੋਗਾ ਰੋਡ ’ਤੇ ਪੰਜਾਬ ਰੋਡਵੇਜ਼ ਦੀ ਬੱਸ ’ਚੋਂ ਡਿੱਗਣ ਕਾਰਨ ਇਕ ਔਰਤ ਦੀ ਦਰਦਨਾਕ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। 
ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਤੇ ਉਸ ਦੀ ਜੇਠਾਣੀ ਸੁਰਿੰਦਰ ਕੌਰ ਪਤਨੀ ਵਰਿੰਦਰ ਸਿੰਘ ਵਾਸੀ ਬਾਜੇਕੇ ਰੋਡਵੇਜ਼ ਦੀ ਬੱਸ ’ਚ ਧਰਮਕੋਟ ਜਾ ਰਹੀਆਂ ਸਨ ਤੇ ਬੱਸ ਦੀ ਬਾਰੀ ਦੇ ਨਾਲ ਦੀ ਸੀਟ ’ਤੇ ਬੈਠੀਆਂ ਸਨ।

ਉਨ੍ਹਾਂ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ, ਜਦ ਬੱਸ ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇਅ ’ਤੇ ਪਰਜੀਆਂ ਵਾਲੇ ਮੋੜ ਦੇ ਨਜ਼ਦੀਕ ਪਹੁੰਚੀ ਤਾਂ ਅਚਾਨਕ ਬੱਸ ਦੇ ਅੱਗੇ ਇਕ ਮੋਟਰਸਾਈਕਲ ਆਉਣ ਕਾਰਨ ਬੱਸ ਡਰਾਈਵਰ ਨੇ ਅਚਾਨਕ ਬਰੇਕ ਲਾ ਦਿੱਤੀ, ਜਿਸ ਕਾਰਨ ਉਸ ਦੀ ਜੇਠਾਣੀ ਸੁਰਿੰਦਰ ਕੌਰ ਬੱਸ ਦੀ ਸੀਟ ਤੋਂ ਉੱਛਲ ਕੇ ਬਾਰੀ ’ਚੋਂ ਬਾਹਰ ਡਿੱਗ ਗਈ ਤੇ ਜ਼ਖ਼ਮੀ ਹੋ ਗਈ।

ਜ਼ਖ਼ਮੀ ਸੁਰਿੰਦਰ ਕੌਰ ਨੂੰ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਜਾਂਚ ਉਪਰੰਤ ਸੁਰਿੰਦਰ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਾਦਸੇ ਦਾ ਪਤਾ ਲੱਗਣ ’ਤੇ ਐੱਸ. ਐੱਚ. ਓ. ਸ਼ਾਹਕੋਟ ਗੁਰਿੰਦਰਜੀਤ ਸਿੰਘ ਨਾਗਰਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਸੁਰਿੰਦਰ ਕੌਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਸ ਕਬਜ਼ੇ ’ਚ ਲੈ ਲਈ ਗਈ ਹੈ ਤੇ ਮ੍ਰਿਤਕ ਔਰਤ ਦੇ ਪਰਿਵਾਰ ਦੇ ਬਿਆਨਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਬੱਸ ਦਾ ਡਰਾਈਵਰ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਹੈ।