ਪੋਲਟਰੀ ਪਾਲਕਾਂ ਅਤੇ ਹੋਰਨਾਂ ਭਾਈਵਾਲਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

ਏਜੰਸੀ

ਖ਼ਬਰਾਂ, ਪੰਜਾਬ

ਪਸ਼ੂ ਪਾਲਣ ਮੰਤਰੀ ਵੱਲੋਂ ਇੰਡੀਪੈਂਡੈਂਟ ਪੋਲਟਰੀ ਫ਼ਾਰਮ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

Exploitation of poultry farmers and other partners is not tolerated: Laljit Singh Bhullar

ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਨੂੰ ਕੰਟਰੈਕਟ ਬਰਾਇਲਰ ਫ਼ਾਰਮਰਾਂ ਦੇ ਹੱਕਾਂ ਦੀ ਰਾਖੀ ਲਈ ਸਾਰੇ ਪਹਿਲੂਆਂ 'ਤੇ ਵਿਚਾਰ ਕਰਨ ਲਈ ਆਖਿਆ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਪੋਲਟਰੀ/ਬਰਾਇਲਰ ਫ਼ਾਰਮਰਾਂ ਅਤੇ ਹੋਰਨਾਂ ਭਾਈਵਾਲਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਇਨ੍ਹਾਂ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇੰਡੀਪੈਂਡੈਂਟ ਪੋਲਟਰੀ ਫ਼ਾਰਮ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਵਿਕਾਸ ਪ੍ਰਤਾਪ ਹਾਜ਼ਰ ਹੋਏ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪਸ਼ੂ ਪਾਲਣ ਮੰਤਰੀ ਨੂੰ ਦੱਸਿਆ ਕਿ ਕੰਟਰੈਕਟ ਕੰਪਨੀਆਂ ਪੋਲਟਰੀ ਉਤਪਾਦਾਂ ਸਬੰਧੀ ਕੀਤੇ ਸਮਝੌਤਿਆਂ 'ਤੇ ਖਰਾ ਨਹੀਂ ਉਤਰਦੀਆਂ ਜਿਸ ਕਾਰਨ ਪੋਲਟਰੀ ਕਿੱਤੇ ਵਿੱਚ ਨੁਕਸਾਨ ਝੱਲਣਾ ਪੈਂਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਕੰਟਰੈਕਟ ਕੰਪਨੀਆਂ ਹੱਥੋਂ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਪਹਿਲੂ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੂੰ ਇਸ ਮਾਮਲੇ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ।

ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਕਿਸੇ ਨਤੀਜੇ 'ਤੇ ਪਹੁੰਚਣ ਤੋਂ ਪਹਿਲਾਂ ਕੰਟਰੈਕਟ ਬਰਾਇਲਰ ਫ਼ਾਰਮਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਹੋਰਨਾਂ ਭਾਈਵਾਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਾਰੇ ਭਾਈਵਾਲਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਸਕੇ।