ਫਿਰੋਜ਼ਪੁਰ: SSP ਤੇ ਮਾਈਨਿੰਗ ਵਿਭਾਗ ਦਾ ਸਾਂਝਾ ਆਪ੍ਰੇਸ਼ਨ, ਮਾਈਨਿੰਗ ਮਾਮਲੇ 'ਚ SHO ਸਮੇਤ 4 ਲੋਕਾਂ 'ਤੇ ਮਾਮਲਾ ਦਰਜ

ਏਜੰਸੀ

ਖ਼ਬਰਾਂ, ਪੰਜਾਬ

ਥਾਣਾ ਸਦਰ ਦੇ ਐੱਸਐੱਚਓ ਜਸਵਿੰਦਰ ਸਿੰਘ ਬਰਾੜ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ

Ferozepur: Joint operation of SSP and mining department, case registered against 4 people including SHO in mining case

 

ਫਿਰੋਜ਼ਪੁਰ: ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਸਖ਼ਤ ਕਾਰਵਾਈ ਕਰਨ 'ਚ ਲੱਗੀ ਹੋਈ ਹੈ। ਇਸ ਦਿਸ਼ਾ ਵਿੱਚ ਫਿਰੋਜ਼ਪੁਰ ਦੇ ਐੱਸਐੱਸਪੀ ਅਤੇ ਮਾਈਨਿੰਗ ਵਿਭਾਗ ਵੱਲੋਂ ਸਾਂਝਾ ਆਪ੍ਰੇਸ਼ਨ ਕੀਤਾ ਗਿਆ। ਇਸੇ ਤਹਿਤ ਵਿਧਾਨ ਸਭਾ ਹਲਕੇ ਦੇ ਪਿੰਡ ਕੁਹਾਲਾ ਦੇ ਥਾਣਾ ਮੱਲਾਂਵਾਲਾ ਵਿਖੇ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਥਾਣਾ ਸਦਰ ਦੇ ਐੱਸਐੱਚਓ ਜਸਵਿੰਦਰ ਸਿੰਘ ਬਰਾੜ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਡੀਐਸਪੀ ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸੀ.ਆਈ.ਏ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਵੱਲੋਂ ਪਿੰਡ ਕੁਹਾਲਾ ਤੋਂ ਤਿੰਨ ਟਿੱਪਰ ਅਤੇ ਇੱਕ ਪੋਪਲਾਈਨ ਬਰਾਮਦ ਕੀਤੀ ਗਈ ਹੈ। ਇੱਥੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਦੇ ਐੱਸਐੱਚਓ ਜਸਵਿੰਦਰ ਸਿੰਘ ਬਰਾੜ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗੀ ਉੱਚ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਸਿਫ਼ਾਰਸ਼ ਵੀ ਕੀਤੀ ਗਈ ਹੈ।

ਇਸ ਤੋਂ ਪਹਿਲਾਂ 'ਆਪ' ਵਿਧਾਇਕ ਵੀ ਸੂਬੇ 'ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਖੁਦ ਵੀ ਮਾਈਨਿੰਗ ਵਾਲੀ ਥਾਂ ਦਾ ਦੌਰਾ ਕਰ ਰਹੇ ਹਨ।