Moga News: ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਨਿਯੁਕਤੀ
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਲਿਖਤੀ ਹੁਕਮ ਜਾਰੀ
ਮੋਗਾ 8 ਦਸੰਬਰ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਸਬੰਧੀ ਰਿਟਰਨਿੰਗ ਅਫ਼ਸਰ ਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤੇ ਹਨ।
ਜ਼ਿਆਦਾ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਤਹਿਸੀਲਦਾਰ ਮੋਗਾ ਨੂੰ ਨਗਰ ਕੌਂਸਲ ਧਰਮਕੋਟ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਧਰਮਕੋਟ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ।
ਬੀਡੀਪੀਓ ਮੋਗਾ 2 ਨੂੰ ਨਗਰ ਕੌਂਸਲ ਬਾਘਾਪੁਰਾਣਾ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਬਾਘਾਪੁਰਾਣਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਬੀਡੀਪੀਓ ਧਰਮਕੋਟ ਨੂੰ ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਕੋਟ ਈਸੇ ਖਾਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਚੋਣਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।