ਬਹੁ ਚਰਚਿਤ ਸੁਖਾਂਵਾਲਾ ਗੁਰਵਿੰਦਰ ਸਿੰਘ ਹੱਤਿਆਕਾਂਡ ਮਾਮਲੇ ’ਚ ਤਿੰਨਾਂ ਮੁਲਜ਼ਮਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਤਨੀ ਰੁਪਿੰਦਰ ਕੌਰ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਗੁਰਵਿੰਦਰ ਸਿੰਘ ਦਾ ਕੀਤਾ ਸੀ ਕਤਲ

Three accused in the much-talked about Sukhanwala Gurvinder Singh murder case sent to 14-day judicial custody

ਫਰੀਦਕੋਟ: ਬਹੁ ਚਰਚਿਤ ਸੁਖਨਵਾਲਾ ਗੁਰਵਿੰਦਰ ਸਿੰਘ ਹੱਤਿਆਕਾਂਡ ਜਿਸ ਵਿੱਚ ਇੱਕ ਪਤਨੀ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਦੀ ਜਾਂਚ ਦੇ ਦੌਰਾਨ ਪੁਲਿਸ ਵੱਲੋਂ ਮੁਲਜ਼ਮ ਪਤਨੀ ਰੁਪਿੰਦਰ ਕੌਰ, ਉਸ ਦਾ ਪ੍ਰੇਮੀ ਹਰਕਵਲਪ੍ਰੀਤ ਸਿੰਘ ਅਤੇ ਉਸ ਦਾ ਇੱਕ ਸਾਥੀ ਵਿਸ਼ਵਜੀਤ ਤਿੰਨਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ, ਜੋ ਕਿ ਪੁਲਿਸ ਰਿਮਾਂਡ ਤੇ ਚੱਲ ਰਹੇ ਸਨ। ਅੱਜ ਤਿੰਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਇਹਨਾਂ ਨੂੰ ਮੁੜ ਫਰੀਦਕੋਟ ਦੀ ਸਿਵਲ ਜੱਜ ਜੁਗਰਾਜ ਸਿੰਘ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਵੱਲੋਂ ਅਦਾਲਤ ਵਿੱਚ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ। ਪਰ ਮਾਨਯੋਗ ਅਦਾਲਤ ਵੱਲੋਂ ਦੋਨਾਂ ਧਿਰਾਂ ਦਾ ਪੱਖ ਸੁਣਨ ਤੋਂ ਬਾਅਦ ਪੁਲਿਸ ਦੀ ਅਰਜ਼ੀ ਨੂੰ ਰੱਦ ਕਰਦਿਆਂ ਹੋਇਆਂ ਤਿੰਨਾਂ ਦੋਸ਼ੀਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਫਰੀਦਕੋਟ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ।

ਜਾਣਕਾਰੀ ਦਿੰਦੇ ਹੋਏ ਐਡਵੋਕੇਟ ਗੁਰਜੰਗਪਾਲ ਨੇ ਦੱਸਿਆ ਕਿ ਅੱਜ ਤਿੰਨੋਂ ਆਰੋਪੀਆਂ ਨੂੰ ਪੁਲਿਸ ਰਿਮਾਂਡ  ਖਤਮ ਹੋਣ ਤੋਂ ਬਾਅਦ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਪੁਲਿਸ ਵੱਲੋਂ ਇਹ ਤਰਕ ਦਿੱਤਾ ਗਿਆ ਕਿ ਆਰੋਪੀਆਂ ਕੋਲੋਂ ਕੁਝ ਮੋਬਾਇਲ ਰਿਕਵਰ ਕਰਾਣੇ ਹਨ, ਜਿਸ ਦੇ ਚਲਦੇ ਤਿੰਨ ਦਿਨ ਦੇ ਪੁਲਿਸ ਰਿਮਾਂਡ ਵੀ ਹੋਰ ਮੰਗ ਕੀਤੀ ਗਈ ਸੀ। ਪਰ ਮਾਨਯੋਗ ਅਦਾਲਤ ਵੱਲੋਂ ਟਿੱਪਣੀ ਕੀਤੀ ਗਈ ਕਿ ਇਹਨਾਂ ਕੋਲ ਜਿਹੜੇ ਮੋਬਾਇਲ ਨੇ, ਪਹਿਲਾਂ ਹੀ ਰਿਕਵਰ ਕੀਤੇ ਜਾ ਚੁੱਕੇ ਹਨ। ਇਸ ਲਈ ਹੁਣ ਪੁਲਿਸ ਰਿਮਾਂਡ ਦੀ ਕੋਈ ਹੋਰ ਜਰੂਰਤ ਨਹੀਂ। ਜਿਸ ਦੇ ਚਲਦੇ ਤਿੰਨੋਂ ਦੋਸ਼ੀਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਫਰੀਦਕੋਟ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਹੁਣ ਇਹਨਾਂ ਨੂੰ 22 ਦਸੰਬਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਏਗਾ।