ਹੁਣ ਸੁਖਬੀਰ ਬਾਦਲ ਨੇ ਢੀਂਡਸਾ ਪਿਓ ਪੁੱਤ ਨੂੰ ਲਿਆ ਆੜੇ ਹੱਥੀ !

ਏਜੰਸੀ

ਖ਼ਬਰਾਂ, ਪੰਜਾਬ

ਢੀਂਡਸਾ ਬਾਰੇ ਫ਼ੈਸਲਾ ਕੋਰ ਕਮੇਟੀ ਕਰੇਗੀ : ਸੁਖਬੀਰ ਸਿੰਘ ਬਾਦਲ

File Photo

ਚੰਡੀਗੜ੍ਹ : ਸ. ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਪਾਰਟੀ ਵਿਰੁਧ ਕੀਤੀ ਬਗ਼ਾਵਤ ਪ੍ਰਤੀ ਫ਼ੈਸਲਾ ਕੋਰ ਕਮੇਟੀ ਕਰੇਗੀ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਸ਼ਹਿਰ ਵਿਖੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਦੇ ਨਿਵਾਸ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।

ਸ. ਬਾਦਲ ਨੇ ਕਿਹਾ ਕਿ ਸੰਗਰੂਰ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਵਰਕਰਾਂ ਵਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਖਿਲਾਫ਼ ਕਾਰਵਾਈ ਕਰਨ ਦਾ ਮਤਾ ਪਾਸ ਕਰਕੇ ਭੇਜਿਆ ਗਿਆ ਹੈ, ਜਿਸ ਦਾ ਪਤਾ ਉਨ੍ਹਾਂ ਨੂੰ ਅੱਜ ਹੀ ਲੱਗਿਆ ਹੈ, ਉਹ ਮਤਾ ਅਕਾਲੀ ਦਲ ਦੇ ਦਫ਼ਤਰ ਪਹੁੰਚਿਆ ਹੋਵੇਗਾ, ਜਿਸ ਸਬੰਧੀ ਅਜੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ।

ਉਹਨਾਂ ਆਖਿਆ ਕਿ ਪਾਰਟੀ ਦੀ ਕੋਰ ਕਮੇਟੀ ਜੋ ਵੀ ਫੈਸਲਾ ਕਰੇਗੀ ਉਹ ਮੰਨਣਯੋਗ ਹੋਵੇਗਾ। ਇਸ ਮੌਕੇ ਉਨ੍ਹਾਂ ਕੈਪਟਨ ਸਰਕਾਰ 'ਤੇ ਵਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ 3 ਸਾਲ ਬੀਤ ਜਾਣ 'ਤੇ ਕੋਈ ਵੀ ਵਿਕਾਸ ਦਾ ਕੰਮ ਨਹੀਂ ਹੋਇਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਕੰਪਨੀ ਨੂੰ 14 ਕਰੋੜ ਦਾ ਫਾਇਦਾ ਦੇ ਕੇ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਦੇ ਵਾਧੂ ਬੋਝ ਪਾਇਆ ਹੈ।

ਉਨ੍ਹਾਂ ਪੰਜਾਬ ਵਾਸੀਆਂ ਨੂੰ ਕਾਂਗਰਸ ਨੂੰ ਮੂੰਹ ਨਾ ਲਗਾਉਣ ਦਾ ਸੱਦਾ ਦਿੱਤਾ। ਉਹਨਾਂ ਆਖਿਆ ਕਿ ਪੰਜਾਬ ਦੇ ਲੋਕਾਂ ਦੀ ਜੇਕਰ ਕੋਈ ਹਮਦਰਦ ਪਾਰਟੀ ਹੈ ਤਾਂ ਉਹ ਸਿਰਫ ਤੇ ਸਿਰਫ ਅਕਾਲੀ ਭਾਜਪਾ ਹੀ ਹੈ। ਇਸ ਮੌਕੇ ਬਾਬੂ ਪ੍ਰਕਾਸ਼ ਚੰਦ ਗਰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ. ਬਾਦਲ ਅੱਜ ਇੱਥੇ ਪਾਰਟੀ ਵਰਕਰਾਂ ਦਾ ਹੌਸਲਾ ਵਧਾਉਣ ਲਈ ਪਹੁੰਚੇ ਸਨ।