ਭਾਰਤੀ ਖੇਤਰ 'ਚ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕਾਂ ਨੂੰ BSF ਨੇ ਕੀਤਾ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਾਗਰਿਕਾਂ ਦੀ ਉਮਰ 20 ਤੋਂ 21 ਸਾਲ ਦੇ ਵਿਚਕਾਰ ਹੈ।
ਅੰਮ੍ਰਿਤਸਰ - ਬੀ. ਐਸ. ਐਫ. ਨੇ ਭਾਰਤੀ ਖੇਤਰ 'ਚ ਦਾਖ਼ਲ ਹੋਏ 6 ਸ਼ੱਕੀ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਾਗਰਿਕਾਂ ਦੀ ਉਮਰ 20 ਤੋਂ 21 ਸਾਲ ਦੇ ਵਿਚਕਾਰ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਬੀ. ਐਸ. ਐਫ. ਵਲੋਂ ਭਾਰਤ-ਪਾਕਿਸਤਾਨ ਦੀ ਸਰਹੱਦੀ ਚੌਕੀ ਪੁਲ ਕੰਜਰੀ ਨੇੜਿਓਂ ਭਾਰਤੀ ਖੇਤਰ 'ਚ ਦਾਖ਼ਲ ਹੋਏ 6 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਪੇਂਟ (ਰੰਗ) ਕਰਨ ਵਾਲੇ ਮਜ਼ਦੂਰ ਦੱਸੇ ਜਾ ਰਹੇ ਹਨ। ਪਾਕਿ ਨਾਗਰਿਕਾਂ ਕੋਲੋਂ ਬੀ. ਐਸ. ਐਫ. ਅਤੇ ਹੋਰਨਾਂ ਸੁਰੱਖਿਆ ਏਜੰਸੀਆਂ ਵਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਬੀਐਸਐਫ ਦੇ ਇੰਸਪੈਕਟਰ ਜਨਰਲ ਐਨਐਸ ਜਾਮਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਸਰਹੱਦ 'ਤੇ ਸੁਰੱਖਿਆ ਸਥਿਤੀ ਤੋਂ ਜਾਣੂ ਕਰਵਾਇਆ।