ਬਰਡ ਫਲੂ ਦੀ ਰੋਕਥਾਮ ਲਈ ਪਸ਼ੂ ਪਾਲਣ ਮੰਤਰੀ ਤ੍ਰਿਪਤ ਬਾਜਵਾ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਨੇ ਪੀ. ਪੀ. ਈ. ਕਿੱਟਾਂ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ।

bajwa

ਪਠਾਨਕੋਟ- ਦੇਸ਼ ਭਰ ਕੋਰੋਨਾ ਦੇ ਚਲਦੇ ਹੁਣ ਬਰਡ ਫਲੂ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ। ਇਸ ਦੇ ਚਲਦੇ ਅੱਜ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਨੇ ਅੱਜ ਪਠਾਨਕੋਟ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗ ਵਲੋਂ ਬਰਡ ਫਲੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ  ਮੌਕੇ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਦਿਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਰਮੇਸ਼ ਕੋਹਲੀ, ਬਲਾਕ ਵੈਟਰਨਰੀ ਅਫ਼ਸਰ ਡਾਕਟਰ ਸਮੇਸ਼ ਸਿੰਘ ਅਤੇ ਕਿਸ਼ਨ ਚੰਦਰ ਮਹਾਜਨ ਵਲੋਂ ਬਰਡ ਫਲੂ ਬਿਮਾਰੀ ਦੀ ਰੋਕਥਾਮ ਲਈ ਵਿਭਾਗ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਪਠਾਨਕੋਟ ਦੇ ਅਧਿਕਾਰੀ ਅਤੇ ਕਰਮਚਾਰੀ ਪੋਲਟਰੀ ਫਾਰਮਾਂ 'ਚ ਜਾ ਕੇ ਸੈਂਪਲਿੰਗ ਕਰ ਰਹੇ ਹਨ ਅਤੇ ਜ਼ਿਲ੍ਹਾ ਪੱਧਰ 'ਤੇ ਬਰਡ ਫਲੂ ਬਿਮਾਰੀ ਦੀ ਰੋਕਥਾਮ ਲਈ ਪਸ਼ੂ ਹਸਪਤਾਲ ਪਠਾਨਕੋਟ 'ਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।  ਇਸ ਦੇ ਨਾਲ ਹੀ ਉਨ੍ਹਾਂ ਨੇ ਪੀ. ਪੀ. ਈ. ਕਿੱਟਾਂ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ। ਪਸ਼ੂ ਪਾਲਣ ਮੰਤਰੀ ਨੇ ਲੋਕਾਂ ਨੂੰ ਬਰਡ ਫਲੂ ਬਿਮਾਰੀ ਬਾਰੇ ਫੈਲਾਈਆਂ ਰਹੀਆਂ ਗਲਤ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ। 

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪੰਜਾਬ ਪਸ਼ੂ ਪਾਲਣ ਮੰਤਰੀ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ," ਰਾਜ ਵਿੱਚ ਅਜੇ ਤੱਕ ਬਰਡ ਫਲੂ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਫਿਰ ਵੀ, ਸਰਕਾਰ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਮੀਟ ਖਾਣ ਵਾਲਿਆਂ ਨੂੰ ਡਰਨ ਦੀ ਜ਼ਰੂਰਤ ਨਹੀਂ, ਸਿਰਫ ਇਨ੍ਹਾਂ ਚੀਜ਼ਾਂ ਨੂੰ ਪਕਾਉਣ ਅਤੇ ਚੰਗੀ ਤਰ੍ਹਾਂ ਖਾਣ ਦੀ ਜ਼ਰੂਰਤ ਹੈ। "