ਕੇਰਲ ਦੇ ਰਾਜਪਾਲ ਨੇ ਖੇਤੀਬਾੜੀ ਕਾਨੂੰਨਾਂ ਦੀ ਕੀਤੀ ਆਲੋਚਨਾ

ਏਜੰਸੀ

ਖ਼ਬਰਾਂ, ਪੰਜਾਬ

ਕੇਰਲ ਦੇ ਰਾਜਪਾਲ ਨੇ ਖੇਤੀਬਾੜੀ ਕਾਨੂੰਨਾਂ ਦੀ ਕੀਤੀ ਆਲੋਚਨਾ

image

ਤਿਰੂਵਨੰਤਪੁਰਮ, 8 ਜਨਵਰੀ: ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਨੇ ਸ਼ੁਕਰਵਾਰ ਨੂੰ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਵਿਚ ਅਪਣੇ ਸੰਬੋਧਨ ਵਿਚ ਕੇਂਦਰ ਵਲੋਂ ਪਾਸ ਕੀਤੇ ਵਿਵਾਦਤ ਖੇਤੀ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਕੰਟੋਰਲ ਬਾਜ਼ਾਰਾਂ ਦੀ ਮਹੱਤਤਾ ਘੱਟ ਜਾਵੇਗੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਮਿਲੇਗਾ | ਖੱਬੇ ਡੈਮੋਕਰੇਟਿਕ ਫ਼ਰੰਟ (ਐਲਡੀਐਫ਼) ਸਰਕਾਰ ਦੇ ਨੀਤੀਗਤ ਭਾਸ਼ਣ ਦੌਰਾਨ ਖ਼ਾਨ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਜਾਂਚ ਏਜੰਸੀਆਂ ਦੀ ਆਲੋਚਨਾ ਵਾਲੇ ਹਿੱਸਾ ਨੂੰ ਪੜਿ੍ਹਆ | ਰਾਜਪਾਲ ਨੇ ਰਾਜ ਸਰਕਾਰ ਦੀਆਂ ਯੋਜਨਾਵਾਂ ਵਿਰੁਧ ਵੱਖ-ਵੱਖ ਦੋਸ਼ਾਂ ਦੀ ਜਾਂਚ ਕਰ ਰਹੀ ਕੇਂਦਰੀ ਏਜੰਸੀਆਂ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਸੰਵਿਧਾਨ ਦੀਆਂ ਨਿਰਧਾਰਤ ਸੀਮਾਵਾਂ ਪਾਰ ਕਰ ਦਿਤੀਆਂ ਹਨ |
ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਆਮ ਤੌਰ 'ਤੇ ਕੇਂਦਰ ਦੀ ਖੁੱਲ੍ਹ ਕੇ ਹਮਾਇਤ ਕਰਨ ਤੋਂ ਸੰਕੋਚ ਨਹੀਂ ਕਰਦੇ, ਪਰ ਰਾਜ ਸਰਕਾਰ ਦੀਆਂ ਨੀਤੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਅਪਣੇ ਭਾਸ਼ਣ ਵਿਚ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਵਿਚ ਸਹਿਯੋਗੀ ਸੰਘਵਾਦ ਅਪਣਾ ਇਰਾਦਾ ਗੁਆ ਦੇਵੇਗਾ ਅਤੇ ਸਿਰਫ਼ ਇਕ ਨਾਮ ਹੀ ਰਹਿ ਜਾਵੇਗਾ | ਖ਼ਾਨ ਨੇ ਇਸ ਤੋਂ ਪਹਿਲਾਂ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ-ਵਟਾਂਦਰੇ ਲਈ 23 ਦਸੰਬਰ ਨੂੰ ਸਦਨ ਦੀ ਮੀਟਿੰਗ ਬੁਲਾਉਣ ਦੀ ਖੱਬੀ ਸਰਕਾਰ ਦੀ ਮੰਗ ਨੂੰ ਰੱਦ ਕਰ ਦਿਤਾ ਸੀ |
ਮਹੱਤਵਪੂਰਨ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੁਧ ਕੇਰਲ ਵਿਧਾਨ ਸਭਾ ਨੇ ਸਰਬਸੰਮਤੀ ਨਾਲ 31 ਦਸੰਬਰ ਨੂੰ  ਇਕ ਮਤਾ ਪਾਸ ਕਰ ਕੇ ਇਸ ਨੂੰ ਤੁਰਤ ਪ੍ਰਭਾਵ ਨਾਲ ਵਾਪਸ ਲੈਣ ਦੀ ਮੰਗ ਕੀਤੀ ਸੀ | (ਪੀਟੀਆਈ)