Jagjit Singh Dallewal: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 45ਵੇਂ ਦਿਨ ’ਚ ਹੋਇਆ ਦਾਖ਼ਲ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Jagjit Singh Dallewal's fast to death enters 45th day today

 

Jagjit Singh Dallewal's fast to death enters 45th day today: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਡੱਲੇਵਾਲ ਦਾ ਬਲੱਡ ਪ੍ਰੈੱਸ਼ਰ (ਬੀਪੀ) ਲਗਾਤਾਰ ਡਿੱਗ ਰਿਹਾ ਹੈ। ਬੀਤੇ ਦਿਨ ਉਨ੍ਹਾਂ ਸੁਨੇਹਾ ਦਿੱਤਾ ਸੀ ਕਿ ਅਜਿਹੀ ਸਥਿਤੀ ਵਿੱਚ ਉਹ ਕਿਸੇ ਨੂੰ ਨਹੀਂ ਮਿਲਣਗੇ। 

ਬੁੱਧਵਾਰ ਨੂੰ ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ, ਡਾਕਟਰਾਂ ਨੇ ਕਿਹਾ ਕਿ ਉਹਨਾਂ ਦਾ ਬਲੱਡ ਪ੍ਰੈੱਸ਼ਰ ਕਾਫ਼ੀ ਘੱਟ ਜਾਂਦਾ ਹੈ। ਬਲੱਡ ਪ੍ਰੈੱਸ਼ਰ ਨੂੰ ਥੋੜ੍ਹਾ ਸਥਿਰ ਕਰਨ ਲਈ ਉਹਨਾਂ ਦੀਆਂ ਲੱਤਾਂ ਨੂੰ ਉੱਚਾ ਰੱਖਣਾ ਪੈਂਦਾ ਹੈ। ਡੱਲੇਵਾਲ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। 

ਦੂਜੇ ਪਾਸੇ ਕਿਸਾਨਾਂ ਨੇ 10 ਜਨਵਰੀ ਨੂੰ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇ ਜਾਣਗੇ। ਜਦੋਂ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਕੇਂਦਰ ਸਰਕਾਰ ਦੀ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। 26 ਜਨਵਰੀ ਨੂੰ ਕਿਸਾਨਾਂ ਵਲੋਂ ਦੇਸ਼ ਭਰ ਟਰੈਕਟਰ ਮਾਰਚ ਵੀ ਕੱਢਿਆ ਜਾਵੇਗਾ।