ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ 'ਤੇ ਕਿਸਾਨ ਨੇ ਨਿਗਲੀ ਸਲਫ਼ਾਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੰਭੀਰ ਹਾਲਤ 'ਚ ਰਾਜਪੁਰਾ ਦੇ ਸਰਕਾਰੀ ਹਸਪਤਾਲ 'ਚ ਕਰਵਾਇਆ ਭਰਤੀ

The farmer swallowed sulfas on Shambhu border News in punjabi

The Farmer swallowed sulfas on Shambhu border News in punjabi : ਸ਼ੰਭੂ ਸਰਹੱਦ 'ਤੇ ਚੱਲ ਰਹੇ ਅੰਦੋਲਨ ਦੌਰਾਨ ਇਕ ਕਿਸਾਨ ਨੇ ਸਲਫ਼ਾਸ ਨਿਗਲ ਲਈ। ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਹੈ।

ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਦੇ ਅੰਦੋਲਨ ਦੇ ਬਾਵਜੂਦ ਕੋਈ ਹੱਲ ਨਾ ਕੱਢਣ ਕਾਰਨ ਸਰਕਾਰ ਤੋਂ ਨਾਰਾਜ਼ ਹੈ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਨੇ ਸਵੇਰੇ ਲੰਗਰ ਵਾਲੀ ਥਾਂ ਨੇੜੇ ਸਲਫ਼ਾਸ ਖਾ ਲਈ। ਇਸ ਬਾਰੇ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਮੌਕੇ 'ਤੇ ਹੀ ਮੁੱਢਲੀ ਸਹਾਇਤਾ ਦਿੱਤੀ। ਇਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਲਈ ਰਵਾਨਾ ਹੋ ਗਏ।

ਇਸ ਤੋਂ ਪਹਿਲਾਂ ਵੀ 14 ਦਸੰਬਰ ਨੂੰ ਕਿਸਾਨ ਰਣਜੋਧ ਸਿੰਘ ਨੇ ਸਲਫ਼ਾਸ ਨਿਗਲ ਲਈ ਸੀ। ਉਸ ਦਿਨ ਦਿੱਲੀ ਜਾਣ ਦੀ ਇਜਾਜ਼ਤ ਨਾ ਮਿਲਣ 'ਤੇ ਉਹ ਨਾਰਾਜ਼ ਸੀ। ਕਰੀਬ 4 ਦਿਨਾਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ।