ਹੁਣ ਪੱਤਰਕਾਰ ਵੀ ਬਣੇ ਪੈਨਸ਼ਨ ਦੇ ਹੱਕਦਾਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਤਾ ਪ੍ਰਾਪਤ ਵੈਟਰਨ ਪੱਤਰਕਾਰਾਂ ਲਈ ਪ੍ਰਤੀ ਮਹੀਨਾ 12000 ਰੁਪਏ ਪੈਨਸ਼ਨ.....

Punjab Cabinet meeting

ਚੰਡੀਗੜ੍ਹ (ਨੀਲ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਤਾ ਪ੍ਰਾਪਤ ਵੈਟਰਨ ਪੱਤਰਕਾਰਾਂ ਲਈ ਪ੍ਰਤੀ ਮਹੀਨਾ 12000 ਰੁਪਏ ਪੈਨਸ਼ਨ ਮੁਹਈਆ ਕਰਵਾਉਣ ਨੂੰ ਪ੍ਰਵਾਨਗੀ ਦੇ ਦਿਤੀ ਗਈ ਹੈ। ਮੁੱਖ ਮੰਤਰੀ ਵਲੋਂ ਇਹ ਫ਼ੈਸਲਾ ਪੱਤਰਕਾਰ ਭਾਈਚਾਰੇ ਦੁਆਰਾ ਇਸ ਸਬੰਧੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਦਿਆਂ ਕੀਤਾ ਗਿਆ। ਇਸ ਸਕੀਮ ਤਹਿਤ ਉਹ ਵੈਟਰਨ ਪੱਤਰਕਾਰ ਯੋਗ ਹੋਣਗੇ ਜਿਨ੍ਹਾਂ ਦੀ ਉਮਰ 60 ਸਾਲ ਤੋਂ ਘੱਟ ਨਾ ਹੋਵੇ ਅਤੇ ਜਿਨ੍ਹਾਂ ਨੂੰ ਘੱਟੋ-ਘੱਟ 20 ਸਾਲਾਂ ਲਈ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਮਾਨਤਾ ਪ੍ਰਾਪਤ ਰਹੀ ਹੋਵੇ।

ਯੋਗਤਾ ਤਹਿਤ ਇਹ ਵੀ ਲਾਜ਼ਮੀ ਹੋਵੇਗਾ ਕਿ ਪੱਤਰਕਾਰ ਵਿਰੁਧ ਕੋਈ ਅਪਰਾਧਿਕ ਕਾਰਵਾਈ ਲੰਬਿਤ ਨਾ ਹੋਵੇ ਅਤੇ ਨਾ ਹੀ ਕਿਸੇ ਵੀ ਸਰਕਾਰੀ ਜਾਇਦਾਦ 'ਤੇ ਉਸ ਦਾ ਗ਼ੈਰ-ਕਾਨੂੰਨੀ ਕਬਜ਼ਾ ਹੋਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਫ਼ਰਵਰੀ, 2019 ਤੋਂ 6 ਫ਼ੀ ਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਗ਼ੈਰ-ਰਸਮੀ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਫ਼ੈਸਲੇ ਦਾ ਐਲਾਨ ਕੀਤਾ ਜਿਸ ਨਾਲ ਸੂਬੇ ਦੇ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਇਸ ਫ਼ੈਸਲੇ ਨਾਲ ਸਰਕਾਰੀ ਖ਼ਜ਼ਾਨੇ 'ਤੇ ਸਾਲਾਨਾ 720 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ।