ਤਰਨਤਾਰਨ ਦੇ ਨਗਰ ਕੀਰਤਨ ਧਮਾਕੇ ਤੋਂ ਪਹਿਲਾਂ ਦੀ ਵੀਡੀਉ ਆਈ ਸਾਹਮਣੇ
ਸੂਤਰਾਂ ਮੁਤਾਬਿਕ ਨਗਰ ਕੀਰਤਨ ਅੱਗੇ ਪਟਾਕੇ ਵਜਾਏ ਜਾ ਰਹੇ ਸਨ...
ਤਰਨਤਾਰਨ: ਕੱਲ਼੍ਹ ਤਰਨਤਾਰਨ ਦੇ ਪਿੰਡ ਡਾਲੇਕੇ ਵਿਚ ਇਕ ਜ਼ਬਰਦਸਤ ਧਮਾਕਾ ਹੋਇਆ ਸੀ ਜਿਸ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਧਮਾਕੇ ਵਿਚ 14 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਕਈ ਜ਼ਖ਼ਮੀ ਹੋ ਗਏ ਜਿਹਨਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪਟਾਕਿਆਂ ਨਾਲ ਭਰੀ ਟਰਾਲੀ ਦੇ ਪਰਖੱਚੇ ਉੱਡ ਗਏ।
ਹੁਣ ਇਸ ਧਮਾਕੇ ਤੋਂ ਪਹਿਲਾਂ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਬੱਚੇ ਬਟਾਕੇ ਚਲਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਇਕ ਟਰਾਲੀ 'ਚ ਰੱਖੇ ਹੋਏ ਪਟਾਕੇ ਵੀ ਸਾਫ ਦਿਖਾਈ ਦੇ ਰਹੇ ਨੇ ਅਤੇ ਇਹ ਵੀਡੀਓ ਕਈ ਸਵਾਲ ਖੜ੍ਹੇ ਕਰ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਕਿਸੇ ਨੂੰ ਆਤਿਸ਼ਬਾਜ਼ੀ ਚਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਇਸ ਨੂੰ ਚਲਾਉਣ ਦੀ ਇਜਾਜ਼ਤ ਜ਼ਿਲਾ ਮੈਜਿਸਟ੍ਰੇਟ ਵੱਲੋਂ ਦਿੱਤੀ ਜਾਂਦੀ ਹੈ।
ਇਸ ਦੇ ਬਾਵਜੂਦ ਸ਼ਰੇਆਮ ਆਤਿਸ਼ਬਾਜ਼ੀ ਚੱਲਣੀ ਅਤੇ ਉਹ ਵੀ ਧਮਾਕਾਖੇਜ਼ ਸਮੱਗਰੀ ਦੀ ਮਦਦ ਨਾਲ ਇਸ ਨੂੰ ਵੇਖ ਪੁਲਸ ਦੀ ਭੂਮਿਕਾ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਮ੍ਰਿਤਕ ਗੁਰਪ੍ਰੀਤ ਸਿੰਘ (11) ਅਤੇ ਮਨਦੀਪ ਸਿੰਘ (17) ਦਾ ਪਿੰਡ ਪਹੁਵਿੰਡ ਵਿਖੇ ਅਤਿ ਗਮਗੀਨ ਮਾਹੌਲ 'ਚ ਅੰਤਿਮ ਸੰਸਕਾਰ ਕੀਤਾ ਗਿਆ। ਦੋਵਾਂ ਬੱਚਿਆਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸੂਤਰਾਂ ਮੁਤਾਬਿਕ ਨਗਰ ਕੀਰਤਨ ਅੱਗੇ ਪਟਾਕੇ ਵਜਾਏ ਜਾ ਰਹੇ ਸਨ। ਇਸ ਦੌਰਾਨ ਇੱਕ ਪਟਾਕੇ ਦੀ ਚਿੰਗਿਆੜੀ ਟਰਾਲੀ ਅੰਦਰ ਪਏ ਪਟਾਕਿਆਂ 'ਚ ਡਿੱਗ ਗਈ ਅਤੇ ਇਹ ਵੱਡਾ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪਟਾਕਿਆਂ ਨਾਲ ਭਰੀ ਟਰਾਲੀ ਦੇ ਪਰਖੱਚੇ ਉੱਡ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸੂਤਰਾਂ ਮੁਤਾਬਿਕ ਨਗਰ ਕੀਰਤਨ ਅੱਗੇ ਪਟਾਕੇ ਵਜਾਏ ਜਾ ਰਹੇ ਸਨ। ਇਸ ਦੌਰਾਨ ਇੱਕ ਪਟਾਕੇ ਦੀ ਚਿੰਗਿਆੜੀ ਟਰਾਲੀ ਅੰਦਰ ਪਏ ਪਟਾਕਿਆਂ 'ਚ ਡਿੱਗ ਗਈ ਅਤੇ ਇਹ ਵੱਡਾ ਧਮਾਕਾ ਹੋ ਗਿਆ। ਇਸ ਦੇ ਨਾਲ ਹੀ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਜੋ ਮਾਮਲੇ ਦੀ ਜਾਂਚ ਕਰ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।